Punjab

ਬਠਿੰਡਾ ਦੀ ਰਿਫਾਇਨਰੀ ‘ਚ ਜ਼ਬਰਦਸਤ ਅੱਗ ! ਦੂਰ-ਦੂਰ ਤੱਕ ਨਜ਼ਰ ਆ ਰਿਹਾ ਹੈ ਧੂੰਆਂ ! ਪੂਰਾ ਇਲਾਕਾ ਸੀਲ

ਬਿਉਰੋ ਰਿਪੋਰਟ : ਬਠਿੰਡਾ ਵਿੱਚ ਤੜਕੇ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਜ਼ਬਰਦਸਤ ਅੱਗ ਲੱਗ ਗਈ । ਅੱਗ ਦੀਆਂ ਲਪਟਾ ਦੂਰ-ਦੂਰ ਤੱਕ ਵਿਖਾਈ ਦੇ ਰਹੀਆਂ ਸਨ । ਜਿਸ ਦੀ ਇਤਹਾਲ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ‘ਤੇ ਕਾਬੂ ਕਰਨ ਵਿੱਚ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਪੈਰਾਮਿਲਟਰੀ ਫੋਰਸ ਵੀ ਪਹੁੰਚ ਗਈ ਹੈ ।

ਜਾਣਕਾਰੀ ਮੁਤਾਬਿਕ ਹੁਣ ਤੱਕ ਰਿਫਾਇਨਰੀ ਵਿੱਚ ਲੱਖਾਂ ਦਾ ਨੁਕਸਾਨ ਹੋ ਚੁੱਕਾ ਹੈ । ਅੱਗ ਕਿਸ ਕਾਰਨ ਲੱਗੀ ਇਸ ਦਾ ਹੁਣ ਤੱਕ ਕੋਈ ਖੁਲਾਸਾ ਨਹੀਂ ਹੋ ਸਕਿਆ ਹੈ । ਅਸਮਾਨ ਵਿੱਚ ਧੂਏਂ ਦਾ ਗੁਬਾਰ ਦੂਰ ਤੋਂ ਹੀ ਵੇਖਿਆ ਜਾ ਸਕਦਾ ਹੈ। ਘਟਨਾ ਵਾਲੀ ਥਾਂ ‘ਤੇ ਬਠਿੰਡਾ ਦੇ ਸੀਨੀਅਰ ਪੁਲਿਸ ਅਧਿਕਾਰੀ ਪਹੁੰਚੇ ਹੋਏ ਹਨ ਉਨ੍ਹਾਂ ਨੇ ਪੂਰੀ ਰਿਫਾਇਨਰੀ ਨੂੰ ਖਾਲੀ ਕਰਵਾ ਲਿਆ ਹੈ । ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕ ਜੋ ਅੰਦਰ ਸਨ ਉਨ੍ਹਾਂ ਨੂੰ ਬਾਹਰ ਕੱਢ ਲਿਆ ਗਿਆ ਹੈ । ਫਿਲਹਾਲ ਅੱਗ ‘ਤੇ ਕਾਬੂ ਪਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੰਦਰ ਹੀ ਹਨ । ਦੱਸਿਆ ਜਾ ਰਿਹਾ ਹੈ ਰਿਫਾਇਨਰੀ ਨਾਲ ਲੱਗ ਦੇ ਸਾਰੇ ਇਲਾਕਿਆਂ ਨੂੰ ਸੀਲ ਕਰ ਲਿਆ ਗਿਆ ਹੈ ।