ਬਿਉਰੋ ਰਿਪੋਰਟ : ਬਠਿੰਡਾ ਦੇ ਸਿਵਲ ਲਾਈਨ ਥਾਣੇ ਦੇ ਸਾਹਮਣੇ ਸਥਿਤ ਹੋਟਲ ਵਿੱਚ ਜਨਮ ਦਿਨ ਪਾਰਟੀ ਚੱਲ ਰਹੀ ਸੀ। ਪੁਲਿਸ ਉੱਥੇ ਪਹੁੰਚੀ ਅਤੇ ਨੌਜਵਾਨਾਂ ਨੂੰ ਚਪੇੜਾਂ ਮਾਰਨ ਲੱਗੀ । ਨੌਜਵਾਨਾਂ ਨੂੰ ਥੱਪੜ ਮਾਰਨ ਦਾ ਵੀਡੀਓ ਸੋਸ਼ਲ ਮੀਡੀਆਂ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਇਨ੍ਹਾਂ ਨੌਜਵਾਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤ ਦੇ ਕੇ ਇਨਸਾਫ ਦੀ ਮੰਗ ਕੀਤੀ ਹੈ ।
ਜਾਣਕਾਰੀ ਦੇ ਮੁਤਾਬਿਕ ਥਾਣੇ ਦੇ ਸਾਹਮਣੇ ਸਥਿਤ ਇੱਕ ਹੋਟਲ ਵਿੱਚ ਚਾਰ ਤੋਂ ਪੰਜ ਦੋਸਤਾਂ ਦੇ ਨਾਲ ਇੱਕ ਕੁੜੀ ਵੀ ਸੀ। ਇਸੇ ਦੌਰਾਨ ਥਾਣਾ ਸਿਵਿਲ ਲਾਈਨ ਦੇ ਮੁਲਾਜ਼ਮ ਹੋਟਲ ਦੀ ਚੈਕਿੰਗ ਦੇ ਲਈ ਪਹੁੰਚੇ ਕੁੜੀ ਵੇਖਣ ਤੋਂ ਬਾਅਦ ਨੌਜਵਾਨਾਂ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ।
ਚਪੇੜ ਮਾਰਨ ਤੋਂ ਬਾਅਦ ਹੋਟਲ ਤੋਂ ਬਾਹਰ ਕੀਤਾ
ਇਸ ਦੌਰਾਨ ਇੱਕ ਮੁਲਾਜ਼ਮ ਨੇ ਕੁਰਸੀਆਂ ‘ਤੇ ਬੈਠੇ ਨੌਜਵਾਨ ਨੂੰ ਖੜਾ ਕਰਕੇ ਉਸ ਨੂੰ ਚਪੇੜਾਂ ਮਾਰਿਆਂ। ਇਸ ਦੇ ਬਾਅਦ ਪੁਲਿਸ ਮੁਲਾਜ਼ਮਾਂ ਨੇ ਨੌਜਵਾਨ ਨੂੰ ਹੋਟਲ ਤੋਂ ਬਾਹਰ ਕੱਢਿਆ । ਨੌਜਵਾਨਾਂ ਨੂੰ ਚਪੇੜ ਮਾਰਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ।
ਮੁਲਾਜ਼ਮਾਂ ਦੇ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ
ਇਸ ਸਬੰਧ ਵਿੱਚ ਥਾਣਾ ਸਿਵਲ ਲਾਈਨ ਦੇ ਪ੍ਰਭਾਰੀ ਯਾਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ, ਮੁਲਾਜ਼ਮਾਂ ਦੇ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੋ ਵੀ ਇਸ ਵਿੱਚ ਮੁਲਜ਼ਮ ਹੋਵੇਗਾ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ।