ਬਠਿੰਡਾ (Bathinda) ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur badal) ਨੇ ਬਠਿੰਡਾ ਦੀ ਪਾਰਕਿੰਗ ਦਾ ਮੁੱਦਾ ਚੁੱਕਦੇ ਹੋਏ ਪੰਜਾਬ ਸਰਕਾਰ ਨੂੰ ਘੇਰਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਾਰਕਿੰਗ ਦੇ ਠੇਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਖ਼ਾਸ ਠੇਕੇਦਾਰਾਂ ਨੂੰ ਦਿੱਤੇ ਹੋਏ ਹਨ, ਜੋ ਸ਼ਰੇਆਮ ਗੁੰਡਾਗਰਦੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਬਠਿੰਡਾ ਸ਼ਹਿਰ ਵਾਸੀ ਪਾਰਕਿੰਗ ਦੀ ਸਮੱਸਿਆ ਦਾ ਮੁੱਦਾ ਸਰਕਾਰ ਸਾਹਮਣੇ ਲੈ ਕੇ ਆ ਰਹੇ ਹਨ , ਪਰ ਇਸ ‘ਤੇ ਕੋਈ ਵੀ ਪੁੱਖਤਾ ਕਾਰਵਾਈ ਨਹੀਂ ਕੀਤੀ ਗਈ, ਜਿਸ ਨਾਲ ਸ਼ਹਿਰ ਦੇ ਵਪਾਰੀ ਵਰਗ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
‘ਆਪ ਸਰਕਾਰ’ ਨੇ ਆਪਣੇ ਖ਼ਾਸ ਠੇਕੇਦਾਰਾਂ ਨੂੰ ਠੇਕੇ ਦਿੱਤੇ ਹੋਏ ਹਨ ਜੋ ਸ਼ਰੇਆਮ ਗੁੰਡਾਗਰਦੀ ਕਰਦੇ ਹਨ, ਜਿਸ ਨਾਲ ਆਮ ਜਨਤਾ ਨੂੰ ਜਾਣ-ਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਹਨਾਂ ਦੀਆਂ ਗੱਡੀਆਂ ਧੱਕੇ ਨਾਲ ਚੁੱਕਵਾ ਦਿੱਤੀਆਂ ਜਾਂਦੀਆਂ ਹਨ, ਜਿਸ ਕਾਰਨ ਸ਼ਹਿਰ ਵਾਸੀ ਬਹੁਤ ਤੰਗ ਆ ਚੁੱਕੇ ਹਨ ਅਤੇ ਦੁਕਾਨਦਾਰਾਂ ਤੇ ਵਪਾਰੀਆਂ ਦਾ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ। ਆਪ ਸਰਕਾਰ ਨੂੰ ਤੁਰੰਤ ਇਸ ‘ਤੇ ਕਾਰਵਾਈ ਕਰਦੇ ਹੋਏ ਪਾਰਕਿੰਗ ਦੇ ਠੇਕੇ ਨੂੰ ਰੱਦ ਕਰਨਾ ਚਾਹੀਦਾ ਹੈ ਅਤੇ ਸਰਕਾਰੀ ਪਾਰਕਿੰਗ ਨੂੰ ਬਿਨਾਂ ਕਿਸੇ ਗੁੰਡਾ ਪਰਚੀ ਦੇ ਸ਼ਹਿਰ ਵਾਸੀਆਂ ਲਈ ਖੋਲ੍ਹਣਾ ਚਾਹੀਦਾ ਹੈ।
ਇਹ ਵੀ ਪੜ੍ਹੋ – ਬ੍ਰਿਟੇਨ ’ਚ 13 ਸਾਲਾਂ ’ਚ ਸਭ ਤੋਂ ਵੱਡਾ ਦੰਗਾ, ਵੱਖ-ਵੱਖ ਸ਼ਹਿਰਾਂ ’ਚ ਝੜਪਾਂ ’ਚ ਕਈ ਜ਼ਖਮੀ, 90 ਗ੍ਰਿਫ਼ਤਾਰ