ਨਵੀਂ ਦਿੱਲੀ : ਭਾਰਤ ਵਿੱਚ ਬੀਬੀਸੀ ਨਿਊਜ਼ ਪੰਜਾਬੀ(BBC Punjabi) ਦਾ ਅਧਿਕਾਰਤ ਟਵਿੱਟਰ ਅਕਾਊਂਟ ਬੰਦ(Twitter Account Withheld) ਕਰ ਦਿੱਤਾ ਗਿਆ ਹੈ। ਬੀਬੀਸੀ ਨਿਊਜ਼ ਪੰਜਾਬੀ ਦੇ ਅਕਾਉਂਟ ਉੱਤੇ ਇੱਕ ਸੰਦੇਸ਼ ਲਿਖਿਆ ਆ ਰਿਹਾ ਹੈ ਕਿ, “ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ ਭਾਰਤ ਵਿੱਚ ਅਕਾਉਂਟ ਰੋਕ ਦਿੱਤਾ ਗਿਆ ਹੈ।”
ਹਾਲਾਂਕਿ ਬੀਬੀਸੀ ਨੇ ਤਾਜ਼ਾ ਘਟਨਾਕ੍ਰਮ ‘ਤੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ ਪਰ ਜਾਣਕਾਰੀ ਮੁਤਾਬਿਕ ਬੀਬੀਸੀ ਨੇ ਟਵਿੱਟਰ ਅਕਾਉਂਟ ਬੰਦ ਕਰਨ ਪਿੱਛੇ ਭਾਰਤ ਸਰਕਾਰ ਤੋਂ ਈਮੇਲ ਜ਼ਰੀਏ ਪੁੱਛਿਆ ਹੈ ਅਤੇ ਰਿਪੋਰਟ ਮਿਲਣ ਤੋਂ ਬਾਅਦ ਕਾਰਨ ਜਨਤਕ ਕਰ ਦਿੱਤੇ ਜਾਣਗੇ। ਦੂਜੇ ਪਾਸੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਟਵਿੱਟਰ ਉੱਤੇ ਪਾਣੀ ਰਾਏ ਜ਼ਾਹਰ ਕਰਨੀ ਸ਼ੁਰੂ ਕਰ ਦਿੱਤੀ ਹੈ।

ਦੱਸ ਦੇਈਏ ਕਿ ਪਿਛਲੇ ਦਿਨਾਂ ਵਿੱਚ ਅੰਮ੍ਰਿਤਪਾਲ ਸਿੰਘ ‘ਤੇ ਪੁਲਿਸ ਵੱਲੋਂ ਕੀਤੀ ਗਈ ਵੱਡੀ ਕਾਰਵਾਈ ਦੌਰਾਨ ਸੂਬੇ ਵਿੱਚ ਕਈ ਪੱਤਰਕਾਰਾਂ ਦੇ ਅਧਿਕਾਰਤ ਟਵਿੱਟਰ ਹੈਂਡਲ ਵੀ ਰੋਕ ਦਿੱਤੇ ਗਏ ਹਨ।