Punjab

ਬੇਅੰਤ ਸਿੰਘ ਮਾਮਲੇ ਵਿੱਚ ਗੁਰਮੀਤ ਸਿੰਘ ਹਾਈਕੋਰਟ ਪਹੁੰਚਿਆ,ਭੇਦਭਾਵ ਦੀ ਕੀਤੀ ਸ਼ਿਕਾਇਤ

Beant singh gurmeet singh appeal to pardon in punishment

ਬਿਊਰੋ ਰਿਪੋਰਟ : ਬੇਅੰਤ ਸਿੰਘ ਕਤਲਕਾਂਡ ਵਿੱਚ ਦੋਸ਼ੀ ਗੁਰਮੀਤ ਸਿੰਘ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਈ ਹੈ । ਜਿਸ ਤੋਂ ਬਾਅਦ ਕੋਰਟ ਨੇ ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਗੁਰਮੀਤ ਸਿੰਘ ਨੂੰ ਬੇਅੰਤ ਸਿੰਘ ਕਤਲਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਮਿਲੀ ਸੀ। ਜੇਲ੍ਹ ਵਿੱਚ ਉਸ ਨੂੰ 27 ਸਾਲ ਤੋਂ ਵੱਧ ਹੋ ਗਏ ਹਨ । ਉਸ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਸਮੇਂ ਤੋਂ ਪਹਿਲਾਂ ਰਿਹਾਈ ਦਿੱਤੀ ਜਾਵੇ।
ਗੁਰਮੀਤ ਸਿੰਘ ਨੇ ਅਦਾਲਤ ਵਿੱਚ ਅਪੀਲ ਕੀਤੀ ਹੈ ਕਿ ਉਸ ਦੇ ਨਾਲ ਜੇਲ੍ਹ ਵਿੱਚ ਬੰਦ ਉਮਰ ਕੈਦ ਸੀ ਸਜ਼ਾ ਕਰੇ ਕਈ ਕੈਦੀਆਂ ਨੂੰ 14 ਸਾਲ ਬਾਅਦ ਰਿਹਾ ਕਰ ਦਿੱਤਾ ਗਿਆ ਹੈ ਜਦਕਿ 27 ਸਾਲ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਉਸ ਨੂੰ ਰਿਹਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਮੇਰੇ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ। ਗੁਰਮੀਤ ਸਿੰਘ 27 ਸਾਲ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹੈ । ਇਸ ਤੋਂ ਪਹਿਲਾਂ ਨਵੰਬਰ ਮਹੀਨੇ ਵਿੱਚ ਗੁਰਮੀਤ ਸਿੰਘ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਅਪੀਲ ਕੀਤੀ ਸੀ ਕਿ ਉਸ ਦੀ ਰਿਹਾਈ ਕੀਤਾ ਜਾਵੇ। ਪਰ ਪਟਿਆਲਾ ਡਿਸਟ੍ਰਿਕ ਮੈਜੀਸਟ੍ਰੇਟ ਨੇ ਉਸ ਦੀ ਰਿਹਾਈ ਦਾ ਵਿਰੋਧ ਕਰਦੇ ਹੋਏ ਸੂਬੇ ਦੀ ਸ਼ਾਂਤੀ ਨੂੰ ਵੱਡਾ ਖਤਰਾ ਦੱਸਿਆ ਸੀ । ਜਿਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਗੁਰਮੀਤ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ ।

ਗੁਰਮੀਤ ਸਿੰਘ ਉਨ੍ਹਾਂ ਬੰਦੀ ਸਿੰਘਾਂ ਵਿੱਚੋ ਹੈ ਜਿਸ ਦੀ ਰਿਹਾਈ ਦੀ ਮੰਗ ਲਗਾਤਾਰ ਸਿੱਖ ਜਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਹੈ।ਇਸ ਤੋਂ ਪਹਿਲਾਂ ਗੁਰਮੀਤ ਸਿੰਘ ਦੇ 2 ਹੋਰ ਸਾਥੀ ਲਖਵਿੰਦਰ ਸਿੰਘ ਸ਼ਮਸ਼ੇਰ ਸਿੰਘ ਨੇ ਪੈਰੋਲ ਮੰਗੀ ਸੀ ਪਰ ਪ੍ਰਸ਼ਾਸਨ ਨੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਗੁਰਬਖ਼ਸ ਸਿੰਘ ਖਾਲਸਾ ਦੇ ਵੱਲੋਂ ਭੁੱਖ ਹੜਤਾਲ ਦੇ ਬੈਠਣ ਦੀ ਵਜ੍ਹਾ ਕਰਕੇ ਦੋਵਾਂ ਨੂੰ ਪੈਰੋਲ ਦਿੱਤੀ ਗਈ ਸੀ। 1 ਅਗਸਤ 2007 ਵਿੱਚ ਚੰਡੀਗੜ੍ਹ ਦੀ ਸਪੈਸ਼ਲ ਕੋਰਟ ਨੇ ਗੁਰਮੀਤ ਸਿੰਘ ਅਤੇ 6 ਹੋਰ ਮੁਲਜ਼ਮਾਂ ਨੂੰ ਬੇਅੰਤ ਸਿੰਘ ਦੇ ਕਤਲ ਵਿੱਚ ਦੋਸ਼ੀ ਦੱਸ ਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ । ਉਧਰ ਬੇਅੰਤ ਸਿੰਘ ਕਤਲਕਾਂਡ ਵਿੱਚ ਸ਼ਾਮਲ ਬਲਵੰਤ ਸਿੰਘ ਰਾਜੋਆਣਾ ਪਟਿਆਲਾ ਜੇਲ੍ਹ ਵਿੱਚ ਬੰਦ ਹਨ ਜਿੰਨਾਂ ਨੂੰ ਫਾਂਸੀ ਦੀ ਸਜ਼ਾ ਮਿਲੀ ਹੈ,ਸੁਪਰੀਮ ਕੋਰਟ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਮੁਆਫੀ ਮਾਮਲੇ ਵਿੱਚ ਸੁਣਵਾਈ ਕਰ ਰਿਹਾ ਹੈ ਜਦਕਿ ਜਗਜਾਰ ਸਿੰਘ ਹਵਾਲਾ ਇਸ ਵਕਤ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ । ਉਸ ਨੂੰ ਵੀ ਬੇਅੰਤ ਸਿੰਘ ਕਤਲਕਾਂਡ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਮਿਲੀ ਹੋਈ ਹੈ। ਤੁਹਾਨੂੰ ਦੱਸ ਦੇਇਏ ਕਿ ਕਾਨੂੰਨ ਮੁਤਾਬਿਕ ਵੈਸੇ ਤਾਂ ਉਮਰ ਕੈਦ ਦੀ ਸਜ਼ਾ ਦੇ ਕੋਈ ਸਾਲ ਤੈਅ ਨਹੀਂ ਹਨ। ਜਦੋਂ ਤੱਕ ਜ਼ਿੰਦਗੀ ਹੈ ਕੈਦੀ ਨੂੰ ਜੇਲ੍ਹ ਵਿੱਚ ਰਹਿਣਾ ਹੁੰਦਾ ਹੈ । ਪਰ ਕਾਨੂੰਨ ਵਿੱਚ ਇਸ ਦਾ ਵੀ ਬਦਲ ਹੈ । ਜੇਕਰ ਸੂਬਾ ਸਰਕਾਰ 14 ਸਾਲ ਪੂਰੇ ਹੋਣ ਤੋਂ ਬਾਅਦ ਸਜ਼ਾ ਮੁਆਫੀ ਦੀ ਅਪੀਲ ਨੂੰ ਮਨਜ਼ੂਰੀ ਦਿੰਦੀ ਹੈ ਤਾਂ ਕੈਦੀ ਨੂੰ ਰਿਹਾ ਕੀਤਾ ਜਾ ਸਕਦਾ ਹੈ। ਬਿਲਕਿਲ ਬਾਨੋ ਅਤੇ ਰਾਜੀਵ ਗਾਂਧੀ ਦੇ ਕਤਲ ਮਾਮਲੇ ਵਿੱਚ ਸੁਪਰੀਮ ਕੋਰਟ ਅਤੇ ਗੁਜਰਾਜ ਸਰਕਾਰ ਨੇ ਦੋਸ਼ੀਆਂ ਦੀ ਸਜ਼ਾ ਮੁਆਫ ਕੀਤੀ ਸੀ ।

ਅਦਾਲਤ ਨੇ ਆਪਣੇ ਅਹਿਮ ਫ਼ੈਸਲੇ ਵਿੱਚ ਕੁੱਲ 9 ਮੁਲਜ਼ਮਾਂ ਵਿੱਚੋਂ 7 ਨੂੰ ਸਜ਼ਾ ਸੁਣਾ ਦਿੱਤੀ ਸੀ। ਮੁਲਜ਼ਮ ਜਗਤਾਰ ਸਿੰਘ ਤਾਰਾ ਅਤੇ ਪਰਮਜੀਤ ਸਿੰਘ ਉਸ ਵੇਲੇ ਮਾਡਲ ਜੇਲ੍ਹ ਬੁੜੈਲ ਵਿੱਚੋਂ ਫ਼ਰਾਰ ਹੋਣ ਕਰਕੇ ਫ਼ੈਸਲੇ ਵਿੱਚ ਸ਼ਾਮਿਲ ਨਾ ਕੀਤੇ ਗਏ। ਜਿਨ੍ਹਾਂ ਦੀ ਕਿਸਮਤ ਬਾਰੇ ਫ਼ੈਸਲਾ ਕੀਤਾ ਗਿਆ ਸੀ, ਉਨ੍ਹਾਂ ਵਿੱਚ ਗੁਰਮੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਟਿਆਲਾ, ਲਖਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਟਿਆਲਾ, ਨਵਜੋਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਮੁਹਾਲੀ, ਨਸੀਬ ਸਿੰਘ ਪੁੱਤਰ ਬੁਲੰਤ ਸਿੰਘ ਵਾਸੀ ਪਿੰਡ ਝਿੰਗੜਾ ਕਲਾਂ (ਰੋਪੜ), ਸ਼ਮਸ਼ੇਰ ਸਿੰਘ ਪੁੱਤਰ ਸੁਰਜੀਤ ਸਿੰਘ ਪਿੰਡ ਉਕਾਸੀ ਜੱਟਾਂ (ਰੋਪੜ), ਬਲਵੰਤ ਸਿੰਘ ਪੁੱਤਰ ਮਲਕੀਤ ਸਿੰਘ ਪਟਿਆਲਾ ਅਤੇ ਜਗਤਾਰ ਸਿੰਘ ਹਵਾਰਾ ਪੁੱਤਰ ਸ਼ੇਰ ਸਿੰਘ ਪਿੰਡ ਹਵਾਰਾ (ਫਤਿਹਗੜ੍ਹ ਸਾਹਿਬ) ਦੇ ਨਾਂ ਸ਼ਾਮਿਲ ਹਨ। ਜਗਤਾਰ ਸਿੰਘ ਤਾਰਾ ਪੁੱਤਰ ਸਾਧੂ ਸਿੰਘ ਪਿੰਡ ਡੇਕਵਾਲਾ, ਰੋਪੜ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਬੇਅੰਤ ਸਿੰਘ ਨੂੰ ਕਤਲ ਕਰਨ ਲਈ ਮਨੁੱਖੀ ਬੰਬ ਬਣ ਕੇ ਜਾਮ ਦੇਣ ਵਾਲੇ ਸ਼ਖ਼ਸ ਦਿਲਾਵਰ ਸਿੰਘ ਪੁੱਤਰ ਹਰਨੇਕ ਸਿੰਘ ਪਟਿਆਲਾ ਦਾ ਨਾਂ ਵਿਸ਼ੇਸ਼ ਤੌਰ ‘ਤੇ ਅੰਕਿਤ ਕੀਤਾ ਗਿਆ ਸੀ।