Punjab

ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਪੰਥਕ ਆਗੂਆਂ ਨੂੰ ਲਿਆ ਗਿਆ ਹਿਰਾਸਤ ਵਿੱਚ !

ਬਿਊਰੋ ਰਿਪੋਰਟ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ, ਸਿਹਤ ਮੰਤਰੀ ਮਨਸੁਖ ਮੰਡਾਵਿਆ ਅਤੇ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਪੰਜਾਬ ਫੇਰੀ ਤੋਂ ਪਹਿਲਾਂ ਪੰਥਕ ਆਗੂਆਂ ਦੀ ਗ੍ਰਿਫਤਾਰੀ ਸ਼ੁਰੂ ਹੋਈ ਗਈ ਹੈ। ਬੀਜੇਪੀ ਦੇ ਇਹ ਦਿੱਗਜ ਆਗੂ ਲੁਧਿਆਣਾ,ਸੰਗਰੂਰ ਅਤੇ ਗੁਰਦਾਸਪੁਰ ਵਿੱਚ ਰੈਲੀਆਂ ਕਰਨਗੇ । ਪਰ ਪੰਜਾਬ ਵਿੱਚ ਇਨ੍ਹਾਂ ਦੀਆਂ ਰੈਲੀਆਂ ਦਾ ਵਿਰੋਧ ਹੋਣ ਦੇ ਡਰ ਦੀ ਵਜ੍ਹਾ ਕਰਕੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੂੰ ਡਿਟੇਨ ਕੀਤਾ ਜਾ ਰਿਹਾ ਹੈ। ਸ਼ਨਿੱਚਰਵਾਰ ਨੂੰ ਮੋਰਚੇ ਦੇ ਆਗੂ ਗੁਰਦੀਪ ਸਿੰਘ ਬਠਿੰਡਾ ਨੂੰ ਹਿਰਾਸਤ ਵਿੱਚ ਲਿਆ ਗਿਆ ।

ਦਰਅਸਲ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ ਵਿੱਚ ਬੀਜੇਪੀ ਦੇ ਹੱਕ ਵਿੱਚ ‘ਮੈਗਾ ਆਉਟਰੀਚ ਪ੍ਰੋਗਰਾਮ’ ਦੇ ਤਹਿਤ ‘ਸੰਪਰਕ ਤੋਂ ਸਮਰਥਨ’ ਦੇ ਤਹਿਤ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵਿਆ ਨੇ 17 ਜੂਨ ਨੂੰ ਲੁਧਿਆਣਾ ਅਤੇ ਸੰਗਰੂਰ ਵਿੱਚ ਰੈਲੀਆਂ ਨੂੰ ਸੰਬੋਧਨ ਕੀਤਾ ਹੈ, ਇਸੇ ਤਰ੍ਹਾਂ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਆਨੰਦਪੁਰ ਸਾਹਿਬ ਅਤੇ ਬਠਿੰਡਾ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ, ਇਨ੍ਹਾਂ ਰੈਲੀਆਂ ਦੇ ਪ੍ਰਬੰਧਨ ਕਰਨ ਦਾ ਮਕਸਦ ਬੀਜੇਪੀ ਨੂੰ ਪੇਂਡੂ ਪੱਧਰ ‘ਤੇ ਲੈਕੇ ਜਾਣਾ।

ਅਮਿਤ ਸ਼ਾਹ ਐਵਿਨਿਊ ਦੇ ਕੋਲ ਰੈਲੀ ਕਰਨਗੇ

ਮਿਲੀ ਜਾਣਕਾਰੀ ਦੇ ਮੁਤਾਬਿਕ ਕੌਮੀ ਇਨਸਾਫ ਮੋਰਚਾ ਦੇ ਆਗੂ ਗੁਰਦੀਪ ਸਿੰਘ ਨੂੰ ਪੁਲਿਸ ਨੇ ਸ਼ਨਿੱਚਰਵਾਰ ਸਵੇਰੇ ਬਠਿੰਡਾ ਸਥਿਤ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ, ਹਿਰਾਸਤ ਵਿੱਚ ਲਏ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਕਿ ਐਤਵਾਨ ਨੂੰ ਗੁਰਦਾਸਪੁਰ ਵਿੱਚ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਰੈਲੀ ਵਾਲੀ ਥਾਂ ਦੇ ਕੋਲ ਜਾਕੇ ਉਹ ਰੈਲੀ ਕਰਨਗੇ, ਜਿਸ ਦੇ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ।