India

ਦਿਵਾਲੀ ਤੋਂ ਪਹਿਲਾਂ ਕੇਜਰੀਵਾਲ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ…

Before Diwali, Kejriwal gave a big gift to government employees...

ਦਿੱਲੀ :  ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੀਵਾਲੀ ਮੌਕੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫ਼ਾ ਦਿੱਤਾ ਹੈ। ਕੇਜਰੀਵਾਲ ਨੇ ਦਿਵਾਲੀ ਤੋਂ ਪਹਿਲਾਂ ਦਿੱਲੀ ਦੇ 80 ਹਜ਼ਾਰ ਦੇ ਕਰੀਬ ਗਰੁੱਪ ਬੀ ਨਾਨ ਗਜ਼ਟਡ ਤੇ ਗਰੁੱਪ ਸੀ ਮੁਲਾਜ਼ਮਾਂ ਲਈ 7 ਹਜ਼ਾਰ ਰੁਪਏ ਬੋਨਸ ਦਾ ਐਲਾਨ ਕੀਤਾ ਹੈ। ਇਹ ਬੋਨਸ ਦੇਣ ਨਾਲ ਸਰਕਾਰੀ ਖ਼ਜ਼ਾਨੇ ’ਦੇ 56 ਕਰੋੜ ਰੁਪਏ ਦਾ ਬੋਝ ਪਵੇਗਾ।

ਕੇਜਰੀਵਾਲ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਬੋਨਸ ਦਾ ਐਲਾਨ ਕੀਤਾ ਹੈ। ਗਰੁੱਪ ਬੀ ਅਤੇ ਗਰੁੱਪ ਸੀ ਦੇ ਕਰਮਚਾਰੀਆਂ ਨੂੰ 7000 ਰੁਪਏ ਦਾ ਬੋਨਸ ਦੇਣ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਪਿਛਲੇ 8 ਸਾਲਾਂ ਵਿੱਚ ਸਿੱਖਿਆ ਅਤੇ ਸਿਹਤ ਤੋਂ ਲੈ ਕੇ ਬੁਨਿਆਦੀ ਢਾਂਚੇ ਆਦਿ ਦੇ ਸਾਰੇ ਕੰਮਾਂ ਵਿੱਚ ਸਭ ਤੋਂ ਅਹਿਮ ਜ਼ਿੰਮੇਵਾਰੀ ਸਰਕਾਰੀ ਮੁਲਾਜ਼ਮਾਂ ਨੇ ਨਿਭਾਈ ਹੈ। ਇਨ੍ਹਾਂ ਮੁਲਾਜ਼ਮਾਂ ਦੀ ਮਿਹਨਤ ਸਦਕਾ ਅਸੀਂ ਦਿੱਲੀ ਨੂੰ ਲੋਕਾਂ ਦੇ ਸੁਪਨਿਆਂ ਦਾ ਸ਼ਹਿਰ ਬਣਾ ਦਿੱਤਾ ਹੈ। ਇਹ ਮਹੀਨਾ ਤਿਉਹਾਰਾਂ ਦਾ ਮਹੀਨਾ ਹੈ ਅਤੇ ਇਸ ਵਿੱਚ ਅਸੀਂ ਆਪਣੇ ਸਮੂਹ ਬੀ ਅਤੇ ਸੀ ਕਰਮਚਾਰੀਆਂ ਨੂੰ 7000-7000 ਰੁਪਏ ਦਾ ਬੋਨਸ ਦੇ ਰਹੇ ਹਾਂ।

ਉਨ੍ਹਾਂ ਨੇ ਕਿਹਾ, ‘ਅਸੀਂ ਇਹ ਫੈਸਲਾ ਦਿੱਲੀ ਸਰਕਾਰ ਦੀ ਤਰਫੋਂ ਲਿਆ ਹੈ। ਇਸ ਸਮੇਂ ਦਿੱਲੀ ਸਰਕਾਰ ‘ਚ ਕਰੀਬ 80 ਹਜ਼ਾਰ ਕਰਮਚਾਰੀ ਹਨ ਅਤੇ ਇਹ ਬੋਨਸ ਦੇਣ ‘ਤੇ ਕਰੀਬ 56 ਹਜ਼ਾਰ ਕਰੋੜ ਰੁਪਏ ਖਰਚ ਆਉਣਗੇ। ਸਰਕਾਰ ਹੋਣ ਦੇ ਨਾਤੇ, ਅਸੀਂ ਹਮੇਸ਼ਾ ਆਪਣੇ ਕਰਮਚਾਰੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੀਐਮ ਕੇਜਰੀਵਾਲ ਨੇ ਦਿੱਲੀ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਸੀ। ਦਿੱਲੀ ਨਗਰ ਨਿਗਮ ਦੇ 5000 ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ। ਇਸ ਤੋਂ ਬਾਅਦ ਇਨ੍ਹਾਂ ਮੁਲਾਜ਼ਮਾਂ ਨੂੰ ਵੀ ਸਾਲ 2004 ਤੋਂ ਪੱਕਾ ਮੰਨਿਆ ਜਾਵੇਗਾ।