The Khalas Tv Blog Punjab ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ CM ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
Punjab

ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ CM ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਅਹਿਮ ਗੱਲਬਾਤ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਘਰ ਵਿੱਚ ਮੁਲਾਕਾਤ ਕਰਨ ਲਈ ਪੁੱਜੇ ਸਨ ਅਤੇ ਦੋਵਾਂ ਨੇਤਾਵਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਰੀਬ 30 ਤੋਂ 35 ਮਿੰਟ ਤੱਕ ਮੀਟਿੰਗ ਹੋਈ।

ਮੀਟਿੰਗ ਤੋਂ ਬਾਅਦ ਕੈਪਟਨ ਨੇ ਕਿਹਾ ਕਿ ਮੀਟਿੰਗ ਵਿੱਚ ਇਸ ਮਸਲੇ ਦਾ ਹੱਲ ਅਤੇ ਅੰਦੋਲਨ ਖਤਮ ਕਰਨ ਦੀ ਚਰਚਾ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੇਂਦਰ ਸਰਕਾਰ ਦੇ ਨਾਲ ਕਿਸਾਨਾਂ ਦੀ ਹੋਣ ਵਾਲੀ ਮੀਟਿੰਗ ਵਿੱਚ ਪਹੁੰਚ ਸਕਦੇ ਹਨ।

Exit mobile version