‘ਦ ਖਾਲਸ ਬਿਉਰੋ:ਪਾਕਿਸਤਾਨ ਸਰਕਾਰ ਦੇ ਮੰਤਰੀ ਫਵਾਦ ਚੌਧਰੀ ਨੇ ਇਕ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਰਾਤ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਹ ਘਟਨਾਕ੍ਰਮ ਅਜਿਹੇ ਸਮੇਂ ‘ਚ ਹੋਇਆ ਹੈ ਜਦੋਂ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਪ੍ਰਧਾਨ ਮੰਤਰੀ ਇਮਰਾਨ ਦੀ ਅਗਵਾਈ ਵਾਲੀ ਸਰਕਾਰ ਖਿਲਾਫ ਬੇਭਰੋਸਗੀ ਮਤੇ ‘ਤੇ ਚਰਚਾ ਕਰਨ ਲਈ ਤਿਆਰ ਹੈ।
ਪਾਕਿਸਤਾਨ ‘ਚ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੀ ਗਠਜੋੜ ਸਰਕਾਰ ਮੁਸੀਬਤਾਂ ‘ਚ ਘਿਰੀ ਨਜ਼ਰ ਆ ਰਹੀ ਹੈ।
ਸੋਮਵਾਰ ਨੂੰ ਪਾਕਿਸਤਾਨ ਮੁਸਲਿਮ ਲੀਗ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਨੇ ਬੇਭਰੋਸਗੀ ਮਤਾ ਪੇਸ਼ ਕੀਤਾ ਸੀ ਤੇ ਇਸ ‘ਤੇ 161 ਮੈਂਬਰਾਂ ਨੇ ਦਸਤਖਤ ਕੀਤੇ ਸਨ। ਜਿਸ ਤੋਂ ਬਾਅਦ ਨੈਸ਼ਨਲ ਅਸੈਂਬਲੀ ਸਕੱਤਰੇਤ ਨੇ ਅੱਜ ਅਵਿਸ਼ਵਾਸ ਪ੍ਰਸਤਾਵ ‘ਤੇ ਚਰਚਾ ਕਰਨ ਲਈ ਆਦੇਸ਼ ਜਾਰੀ ਕੀਤਾ,ਜਿਸ ਤੇ 3 ਅਪ੍ਰੈਲ ਨੂੰ ਚਰਚਾ ਹੋਣ ਦੀ ਸੰਭਾਵਨਾ ਹੈ।
International
ਅਵਿਸ਼ਵਾਸ ਪ੍ਰਸਤਾਵ ‘ਤੇ ਵੋਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੇਸ਼ ਨੂੰ ਕਰਨਗੇ ਸੰਬੋਧਨ
- March 31, 2022