‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਨਵੀਂ ਐੱਸਆਈਟੀ ਦਾ ਗਠਨ ਕੀਤਾ ਹੈ। ਆਈਜੀ ਨੌਨਿਹਾਲ ਸਿੰਘ ਇਸ ਨਵੀਂ ਐੱਸਆਈਟੀ ਦੀ ਅਗਵਾਈ ਕਰਨਗੇ। ਮੁਹਾਲੀ ਦੇ ਐੱਸਐੱਸਪੀ ਸਤਿੰਦਰ ਸਿੰਘ ਅਤੇ ਫਰੀਦਕੋਟ ਦੇ ਐੱਸਐੱਸਪੀ ਸਵਰਨਦੀਪ ਸਿੰਘ ਇਸ ਐੱਸਆਈਟੀ ਦੇ ਮੈਂਬਰ ਹਨ। ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵਲੰਟੀਅਰ ਰਿਟਾਇਰਮੈਂਟ ਤੋਂ ਬਾਅਦ ਇਸ ਨਵੀਂ ਐੱਸਆਈਟੀ ਦਾ ਗਠਨ ਕੀਤਾ ਗਿਆ ਹੈ।
ਕੀ ਹੈ ਮਾਮਲਾ ?
1 ਜੂਨ 2015 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਪਿੰਡ ਕੋਟਕਪੂਰਾ ਦੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ ਹੋ ਗਿਆ ਸੀ।
12 ਅਕਤੂਬਰ 2015 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਬਰਗਾੜੀ ਪਿੰਡ ਵਿੱਚੋਂ ਮਿਲੇ।
14 ਅਕਤੂਬਰ 2015 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਲੋਕ ਧਰਨਾ ਦੇ ਰਹੇ ਸਨ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਵਿੱਚੋਂ ਦੋ ਨੌਜਵਾਨ ਪੁਲਿਸ ਫਾਇਰਿੰਗ ਵਿੱਚ ਮਾਰੇ ਗਏ ਸਨ।