The Khalas Tv Blog Punjab ਬਹਿਬਲ ਕਲਾਂ ਮਾਮਲਾ : ਕਰੋਨਾ ਨੇ ਟਾਲੀ ਮਾਮਲੇ ਦੀ ਸੁਣਵਾਈ
Punjab

ਬਹਿਬਲ ਕਲਾਂ ਮਾਮਲਾ : ਕਰੋਨਾ ਨੇ ਟਾਲੀ ਮਾਮਲੇ ਦੀ ਸੁਣਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ ਨੂੰ ਹੁਣ ਲੰਮਾ ਸਮਾਂ ਲੱਗੇਗਾ। ਫਰੀਦਕੋਟ ਦੀ ਸੈਸ਼ਨ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਨੂੰ ਅੱਗੇ ਮੁਲਤਵੀ ਕਰ ਦਿੱਤਾ ਹੈ। ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਅੱਜ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਮਾਮਲੇ ਦੀ ਹੋਣ ਵਾਲੀ ਸੁਣਵਾਈ ਨਹੀਂ ਹੋ ਸਕੀ ਅਤੇ ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 4 ਜੂਨ ਨੂੰ ਕਰਨ ਦਾ ਫੈਸਲਾ ਕੀਤਾ ਹੈ।

ਪੰਜਾਬ ਸਰਕਾਰ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਇੱਕ ਹੋਰ ਨਵੀਂ ਐੱਸਆਈਟੀ ਦਾ ਗਠਨ ਕੀਤਾ ਹੈ। ਆਈਜੀ ਨੌਨਿਹਾਲ ਸਿੰਘ ਇਸ ਨਵੀਂ ਐੱਸਆਈਟੀ ਦੀ ਅਗਵਾਈ ਕਰਨਗੇ। ਮੁਹਾਲੀ ਦੇ ਐੱਸਐੱਸਪੀ ਸਤਿੰਦਰ ਸਿੰਘ ਅਤੇ ਫਰੀਦਕੋਟ ਦੇ ਐੱਸਐੱਸਪੀ ਸਵਰਨਦੀਪ ਸਿੰਘ ਇਸ ਐੱਸਆਈਟੀ ਦੇ ਮੈਂਬਰ ਹਨ। ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵਲੰਟੀਅਰ ਰਿਟਾਇਰਮੈਂਟ ਤੋਂ ਬਾਅਦ ਇਸ ਨਵੀਂ ਐੱਸਆਈਟੀ ਦਾ ਗਠਨ ਕੀਤਾ ਗਿਆ ਹੈ।

Exit mobile version