The Khalas Tv Blog Punjab ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਲੋੜ ਨਹੀਂ ਹੈ, ਉਹ ਪਹਿਲਾਂ ਹੀ ਬਦਨਾਮ ਹੈ-ਆਮ ਆਦਮੀ ਪਾਰਟੀ
Punjab

ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਲੋੜ ਨਹੀਂ ਹੈ, ਉਹ ਪਹਿਲਾਂ ਹੀ ਬਦਨਾਮ ਹੈ-ਆਮ ਆਦਮੀ ਪਾਰਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਮਾਮਲਿਆਂ ਵਿੱਚ ਆਈਜੀ ਵਿਜੇ ਕੁੰਵਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਨੂੰ ਰੱਦ ਕਰਨਾ ਮੰਦਭਾਗਾ ਹੈ। ਹਾਈਕੋਰਟ ਦੇ ਇਸ ਫੈਸਲੇ ਨਾਲ ਸਾਰਿਆਂ ਨੂੰ ਨਿਰਾਸ਼ਾ ਹੋਈ ਹੈ, ਖ਼ਾਸ ਕਰਕੇ ਸਿੱਖ ਕੌਮ ਨੂੰ ਜ਼ਿਆਦਾ ਠੇਸ ਪਹੁੰਚੀ ਹੈ। ਸਾਰਿਆਂ ਨੂੰ ਪਤਾ ਹੈ ਕਿ ਇਸ ਬੇਅਦਬੀ ਕਾਂਡ ਪਿੱਛੇ ਕਿਸਦਾ ਹੱਥ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਲੋੜ ਨਹੀਂ ਹੈ, ਉਹ ਪਹਿਲਾਂ ਹੀ ਬਦਨਾਮ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣ ਇਸ ਫੈਸਲੇ ਨੂੰ ਸਰਬਉੱਚ ਅਦਾਲਤ ਵਿੱਚ ਚੁਣੌਤੀ ਦੇਣ ਦਾ ਦਾਅਵਾ ਸਿਰਫ ਇੱਕ ਖਾਨਾਪੂਰਤੀ ਹੈ। ਕੈਪਟਨ ਸਰਕਾਰ ਵੱਲੋਂ ਇਸ ਮਸਲੇ ਨੂੰ ਜਾਣ-ਬੁੱਝ ਕੇ ਕਮਜ਼ੋਰ ਕੀਤਾ ਗਿਆ ਹੈ। ਹਾਈਕੋਰਟ ਦੇ ਇਸ ਫੈਸਲੇ ਨੇ ਕੈਪਟਨ ਸਰਕਾਰ ਅਤੇ ਬਾਦਲ ਪਰਿਵਾਰ ਦੀ ਮਿਲੀ-ਭੁਗਤ ਹੋਣ ਦਾ ਇਕ ਵਾਰ ਮੁੜ ਸਬੂਤ ਦਿੱਤਾ ਹੈ।

Exit mobile version