Punjab

ਬਹਿਬਲ ਕਲਾਂ ਮਾਮਲੇ ਦੇ ਪੀੜਤਾਂ ਦਾ ਰੋਸ : ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ‘ਤੇ ਮਾਮਲੇ ਦੀ ਜਾਂਚ ਨੂੰ ਪ੍ਰਭਾਵਿਤ ਕਰਨ ਦੇ ਦੋਸ਼, ਅਦਾਲਤ ‘ਚ ਪਹੁੰਚਿਆ ਮਾਮਲਾ

Behbal Kalan shooting victims protest: AAP MLA Kunwar Vijay Pratap Singh accused of influencing the investigation of the case, the case reached the court

ਫ਼ਰੀਦਕੋਟ : ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਿਤ ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤ ਅਤੇ ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨੇ ਵੀਰਵਾਰ ਨੂੰ ਫ਼ਰੀਦਕੋਟ ਦੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਜਾਂਚ ਨੂੰ ਪ੍ਰਭਾਵਿਤ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕੇਂਦਰ ਸਰਕਾਰ ਤੋਂ ਇਸ ਅਹਿਮ ਮਸਲੇ ਵਿੱਚ ਦਖ਼ਲ ਦੇ ਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।

ਸੁਖਰਾਜ ਸਿੰਘ ਅਤੇ ਉਨ੍ਹਾਂ ਦੇ ਵਕੀਲ ਹਰਪਾਲ ਸਿੰਘ ਨੇ ਦੱਸਿਆ ਕਿ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਲਈ ਪਿਛਲੇ ਸਾਲ ਐਸਆਈਟੀ ਬਣਾਈ ਗਈ ਸੀ, ਜਿਸ ਦੀ ਅਗਵਾਈ ਤਤਕਾਲੀ ਆਈਜੀ ਅਤੇ ਇਸ ਵੇਲੇ ਅੰਮ੍ਰਿਤਸਰ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਕਰ ਰਹੇ ਸਨ। ਉਨ੍ਹਾਂ ਨੇ ਇਸ ਮਾਮਲੇ ਤੋੜ-ਮਰੋੜ ਕੇ ਪੇਸ਼ ਕੀਤਾ। ਗਵਾਹਾਂ ਦੇ ਬਿਆਨਾਂ ਨੂੰ ਵੀ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ। ਇਨ੍ਹਾਂ ਬਿਆਨਾਂ ਨੂੰ ਮੁੜ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

ਸੁਖਰਾਜ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਹੋਣ ਦੇ ਬਾਵਜੂਦ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਇਸ ਮਾਮਲੇ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰ ਰਹੇ ਹਨ। 4 ਮਾਰਚ ਨੂੰ ਸੂਬਾ ਸਰਕਾਰ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਨਸਾਫ਼ ਮੋਰਚਾ ਨਾਲ ਵਾਅਦਾ ਕੀਤਾ ਸੀ ਕਿ ਉਹ ਇਸ ਮਾਮਲੇ ਨੂੰ ਜਲਦੀ ਨਿਪਟਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਕਿਹਾ ਕਿ 31 ਮਾਰਚ ਤੱਕ ਚਲਾਨ ਪੇਸ਼ ਕਰ ਦਿੱਤਾ ਜਾਵੇਗਾ, ਜੋ ਕਿ ਅੱਜ ਤੱਕ ਪੇਸ਼ ਨਹੀਂ ਹੋਇਆ |

ਸੁਖਰਾਜ ਅਨੁਸਾਰ ਹੁਣ ਮੰਤਰੀ ਉਨ੍ਹਾਂ ਲੋਕਾਂ ਦੇ ਫ਼ੋਨ ਵੀ ਰਿਸੀਵ ਨਹੀਂ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਸੂਬਾ ਸਰਕਾਰ ਟਾਲ ਮਟੋਲ ਕਰ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਮਾੜੀ ਗੱਲ ਹੈ ਕਿ ਜਲਦ ਹੀ ਚਲਾਨ ਪੇਸ਼ ਕਰਕੇ ਇਨਸਾਫ਼ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਹੁਣ ਤੱਕ ਚਲਾਨ ਪੇਸ਼ ਨਹੀਂ ਕਰ ਸਕੀ। ਅਸੀਂ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਅਪੀਲ ਕਰਦੇ ਹਾਂ ਅਤੇ ਪੱਤਰ ਵੀ ਭੇਜਾਂਗੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਨਾਲ ਜੁੜੀਆਂ ਘਟਨਾਵਾਂ ਦਾ ਇਨਸਾਫ਼ ਕੀਤਾ ਜਾਵੇ।

ਮੰਗਾਂ ਨਾ ਮੰਨੇ ਜਾਣ ‘ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ

ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਦਾ ਇਹ ਰਵੱਈਆ ਜਾਰੀ ਰਿਹਾ ਤਾਂ ਉਹ ਪੰਜਾਬ ਦੀ ਸੰਗਤ ਨਾਲ ਸਲਾਹ ਕਰਕੇ ਅੰਦੋਲਨ ਦਾ ਵੱਡਾ ਪ੍ਰੋਗਰਾਮ ਬਣਾਉਣ ਲਈ ਮਜਬੂਰ ਹੋਣਗੇ।

ਦੱਸ ਦੇਈਏ ਕਿ 14 ਅਕਤੂਬਰ 2015 ਨੂੰ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਿਤ ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਗੋਲ਼ੀਬਾਰੀ ਦੀਆਂ ਦੋ ਘਟਨਾਵਾਂ ਵਾਪਰੀਆਂ ਸਨ। ਬਹਿਬਲ ਕਲਾਂ ਗੋਲੀਕਾਂਡ ਵਿੱਚ ਭਗਵਾਨ ਕਿਸ਼ਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ।