India Punjab

ਬੰਗਾਲ ਪੁਲਿਸ ਪਹੁੰਚੀ ਪੰਜਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੈਪਾਲ ਭੁੱਲਰ ਦੇ ਐਨਕਾਊਂਟਰ ਮਾਮਲੇ ਵਿੱਚ ਬੰਗਾਲ ਐੱਸਟੀਐੱਫ ਟੀਮ ਪੰਜਾਬ ਵਿੱਚ ਪਹੁੰਚੀ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਕ ਬੰਗਾਲ ਐੱਸਟੀਐੱਫ ਭਰਤ ਕੁਮਾਰ ਅਤੇ ਸੁਮਿਤ ਕੁਮਾਰ ਤੋਂ ਪੁੱਛਗਿੱਛ ਕਰੇਗੀ। ਬੰਗਾਲ ਐੱਸਟੀਐੱਫ ਇਨ੍ਹਾਂ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਕੋਲਕਾਤਾ ਲੈ ਕੇ ਜਾਵੇਗੀ। ਮਾਮਲੇ ਦੀ ਸਾਰੀ ਜਾਂਚ ਰਿਪੋਰਟ ਤਿਆਰ ਕਰਕੇ ਵੱਡੇ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ। ਪੰਜਾਬ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕੀਤਾ ਹੈ। ਭਰਤ ਕੁਮਾਰ ਨੂੰ ਸ਼ੰਭੂ ਬਾਰਡਰ ਅਤੇ ਸੁਮਿਤ ਨੂੰ ਰੋਹਤਕ ਤੋਂ ਗ੍ਰਿਫਤਾਰ ਕੀਤਾ ਹੈ। ਦੋਵਾਂ ‘ਤੇ ਜੈਪਾਲ ਭੁੱਲਰ ਅਤੇ ਜਸਪ੍ਰੀਤ ਸਿੰਘ ਦੀ ਮਦਦ ਕਰਨ ਦੇ ਦੋਸ਼ ਲੱਗੇ ਹਨ। ਜਾਣਕਾਰੀ ਮੁਤਾਬਕ ਇਸ ਮਾਮਲੇ ਵਿੱਚ ਕੋਲਕਾਤਾ ਪੁਲਿਸ ਨੇ ਚਾਰ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦਾ ਜੈਪਾਲ ਭੁੱਲਰ ਦੇ ਨਾਲ ਸਬੰਧ ਦੱਸਿਆ ਜਾ ਰਿਹਾ ਹੈ। ਇਹ ਚਾਰੇ ਵਿਅਕਤੀ ਮੂਲ ਰੂਪ ਵਿੱਚ ਪੰਜਾਬ ਦੇ ਰਹਿਣ ਵਾਲੇ ਹਨ।

ਪੰਜਾਬ ਪੁਲਿਸ ਮੁਤਾਬਕ ਦੋ ਗੈਂਗਸਟਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਸਿੰਘ ਦਾ 9 ਜੂਨ ਨੂੰ ਐਨਕਾਊਂਟਰ ਕਰ ਦਿੱਤਾ ਗਿਆ ਸੀ। ਕਲਕੱਤਾ ਵਿੱਚ ਪੰਜਾਬ ਪੁਲਿਸ ਅਤੇ ਪੱਛਮ ਬੰਗਾਲ ਐੱਸਟੀਐੱਫ ਦੀ ਟੀਮ ਨੇ ਦੋਵਾਂ ਨੂੰ ਪੁਲਿਸ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਸੀ। ਪੁਲਿਸ ਮੁਤਾਬਕ ਪੁਲਿਸ ਨੂੰ ਗੈਂਗਸਟਰਾਂ ਦੀ ਗਵਾਲੀਅਰ ਤੋਂ ਲੀਡ ਮਿਲੀ ਸੀ।