India

ਯੂਕ ਰੇਨ ਤੋਂ ਪਰਤੇ ਬੰਗਾਲ ਦੇ ਵਿਦਿਆਰਥੀਆਂ ਨੂੰ ਮਿਲੇਗੀ ਮੈਡੀਕਲ ਇੰਟਰਨਸ਼ਿਪ ਅਤੇ ਵਜ਼ੀਫ਼ਾ: ਮਮਤਾ

‘ਦ ਖ਼ਾਲਸ ਬਿਊਰੋ :ਪੱਛਮੀ ਬੰਗਾਲ ਸਰਕਾਰ ਨੇ ਯੂਕ ਰੇਨ ਤੋਂ ਪਰਤੇ ਵਿਦਿਆਰਥੀਆਂ ਨੂੰ ਸੂਬੇ ਵਿੱਚ ਆਪਣੀ ਡਿਗਰੀ ਪੂਰੀ ਕਰਨ ਦੀ ਇਜ਼ਾਜਤ ਦੇਣ ਦਾ ਐਲਾਨ ਕੀਤਾ ਹੈ। ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਯੂਕ ਰੇਨ ਤੋਂ ਪਰਤੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਸੂਬਾ ਸਰਕਾਰ ਮੈਡੀਕਲ ਵਿਦਿਆਰਥੀਆਂ ਨੂੰ ਇੱਥੋਂ ਦੇ ਮੈਡੀਕਲ ਕਾਲਜਾਂ ਵਿੱਚ ਇੰਟਰਨਸ਼ਿਪ ਕਰਨ ਦੀ ਇਜਾਜ਼ਤ ਦੇਵੇਗੀ। ਇਸ ਇੰਟਰਨਸ਼ਿਪ ਦੌਰਾਨ ਵਜੀਫਾ ਵੀ ਮਿਲੇਗਾ।
ਮਮਤਾ ਨੇ ਕਿਹਾ ਕਿ ਚੌਥੇ, ਪੰਜਵੇਂ ਅਤੇ ਛੇਵੇਂ ਸਾਲ ਦੇ ਮੈਡੀਕਲ ਵਿਦਿਆਰਥੀਆਂ ਲਈ ਸੂਬਾ ਸਰਕਾਰ ਮੈਡੀਕਲ ਕੌਂਸਲ ਕਮੇਟੀ ਨੂੰ ਪੱਤਰ ਲਿਖੇਗੀ ਤਾਂ ਜੋ ਉਨ੍ਹਾਂ ਨੂੰ ਪੱਛਮੀ ਬੰਗਾਲ ਵਿੱਚ ਪ੍ਰੈਕਟਿਸ ਕਰਨ ਦਾ ਮੌਕਾ ਮਿਲ ਸਕੇ।ਇਸ ਤੋਂ ਇਲਾਵਾ ਇੰਜੀਨੀਅਰਿੰਗ ਦੇ ਵਿਦਿਆਰਥੀ ਵੀ ਮਾਮੂਲੀ ਫੀਸ ‘ਤੇ ਰਾਜ ਦੇ ਕਾਲਜਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰ ਸਕਣਗੇ। ਬੰਗਾਲ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 300 ਵਿਦਿਆਰਥੀ ਯੂਕਰੇਨ ਤੋਂ ਵਾਪਸ ਪਰਤੇ ਹਨ।