‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਖੇਤਰ ਲਈ ਸੁਧਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਹੁਲਾਰਾ ਦੇਣ ਲਈ ਗ੍ਰਾਂਟ ਜਾਰੀ ਕੀਤੀ ਹੈ। ਇਹ ਗ੍ਰਾਂਟ ਪੰਜਾਬੀ ਯੂਨੀਵਰਸਿਟੀ ਅਤੇ ਕਈ ਕਾਲਜਾਂ ਨੂੰ ਜਾਰੀ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ।
ਕੈਬਨਿਟ ਮੰਤਰੀ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਲਈ 22.5 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਸਿੱਖਿਆ ਖੇਤਰ ਨੂੰ ਉਚਾ ਚੁੱਕਣ ਅਤੇ ਇਸ ਦੇ ਸੁਧਾਰ ਲਈ ਹਰ ਸੰਭਵ ਯਤਨ ਕਰਨ ਲਈ ਦ੍ਰਿੜ ਹੈ।
ਚੀਮਾ ਨੇ ਦੱਸਿਆ ਕਿ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਵਿੱਤ ਵਿਭਾਗ ਨੇ ਪੀਬੀਆਈ ਯੂਨੀ ਪਟਿਆਲਾ ਨੂੰ 22.5 ਕਰੋੜ ਸਮੇਤ ਉੱਚ ਸਿੱਖਿਆ ਵਿਭਾਗ ਨੂੰ 30.23 ਕਰੋੜ ਰੁਪਏ ਜਾਰੀ ਕੀਤੇ ਹਨ। ਨਾਲ ਹੀ, ਪੰਜਾਬ ਦੇ ਨਵੇਂ ਡਿਗਰੀ ਕਾਲਜਾਂ ਨੂੰ 25.75 ਕਰੋੜ ਰੁਪਏ ਜਾਰੀ ਕੀਤੇ ਜਾਣਗੇ।