ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ 28 ਅ੍ਰਪੈਲ ਨੂੰ ਐਲਾਨ ਕੀਤਾ ਸੀ ਕਿ ਉਹ 30 ਅ੍ਰਪੈਲ ਨੂੰ 12:30 ਵਜੇ ਤਿਹਾੜ ਜੇਲ੍ਹ (Tihar Jail) ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Arvind Kejriwal) ਨਾਲ ਮੁਲਾਕਾਤ ਕਰਨਗੇ। ਭਗਵੰਤ ਮਾਨ ਨੇ 30 ਅ੍ਰਪੈਲ ਨੂੰ ਕੇਜਰੀਵਾਲ ਨਾਲ ਜੇਲ੍ਹ ਵਿੱਚ ਦੂਜੀ ਵਾਰ ਮੁਲਾਕਾਤ ਕੀਤੀ।
ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਮਾਨ ਨੇ ਦੱਸਿਆ ਕਿ ਕੇਜਰੀਵਾਲ ਨੂੰ ਦੇਸ਼ ਵਿੱਚ ਹੋ ਰਹੀਆਂ ਲੋਕ ਸਭਾ ਚੋਣਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਕੇਜਰੀਵਾਲ ਨੂੰ ਗੁਜਰਾਤ ਅਤੇ ਆਸਾਮ ਦੌਰੇ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਮਾਨ ਨੇ ਕਿਹਾ ਕਿ ਕੇਜਰੀਵਾਲ ਨੇ ਨਿਰਦੇਸ਼ ਦਿੱਤਾ ਹੈ ਕਿ ਇੰਡੀਆਂ ਗਠਜੋੜ ਜਿੱਥੇ ਵੀ ਬੁਲਾਵੇ ਉੱਥੇ ਜ਼ਰੂਰ ਜਾਣਾ ਹੈ। ਕੇਜਰੀਵਾਲ ਦੀ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਨ੍ਹਾਂ ਨੂੰ ਇਨਸੁਲਿਨ ਮਿਲ ਰਹੀ ਹੈ। ਰੂਟੀਨ ਚੈਕਅੱਪ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਵਾਰ ਵੀ ਮੀਟਿੰਗ ਸ਼ੀਸ਼ੇ ਅਤੇ ਫ਼ੋਨ ਰਾਹੀਂ ਹੀ ਹੋਈ। ਮੀਟਿੰਗ ਵਿੱਚ ਉਨ੍ਹਾਂ ਨੇ ਪੂਰੇ ਦੇਸ਼ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਈ.ਡੀ. (ED) ਵੱਲੋਂ 21ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਰੱਖਿਆ ਹੋਇਆ ਹੈ। ਈ.ਡੀ. ਵੱਲੋਂ ਕੇਜਰੀਵਾਲ ਨੂੰ ਕਈ ਸੰਮਨ ਭੇਜ ਕੇ ਪੇਸ਼ ਹੋਣ ਲਈ ਕਿਹਾ ਗਿਆ ਸੀ, ਜਿਸ ਨੂੰ ਉਹ ਲਗਾਤਾਰ ਨਜ਼ਰਅੰਦਾਜ਼ ਕਰ ਰਹੇ ਸਨ, ਜਿਸ ਤੋਂ ਬਾਅਦ ਈ.ਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ – ਪੰਜਾਬ ’ਚ 5 ਡਿਗਰੀ ਡਿੱਗਿਆ ਤਾਪਮਾਨ! ਅਗਲੇ 4 ਦਿਨ ਲਈ ਅਲਰਟ ਜਾਰੀ