‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੇ ਤੀਜੇ ਅਤੇ ਆਖਰੀ ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਹੋਏ 23 ਮਾਰਚ ਨੂੰ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਇਹ ਛੁੱਟੀ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ ਉਨ੍ਹਾਂ ਨੂੰ ਸ਼ਰਧਾਜ਼ਲੀ ਭੇਟ ਕਰਨ ਲਈ ਕੀਤੀ ਹੈ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਹੈ ਤੇ ਉਸ ਦਿਨ ਸਾਰੇ ਸਕੂਲਾਂ ਤੇ ਕਾਲਜਾਂ ਵਿੱਚ ਸ਼ਹੀਦ ਭਗਤ ਸਿੰਘ ’ਤੇ ਕੋਰੀਓਗ੍ਰਾਫੀ ਨਾਟਕ ਕਰਵਾਏ ਜਾਣਗੇ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਪੁੱਛਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕਦੋਂ ਹੈ ਤਾਂ ਰਾਜਾ ਵੜਿੰਗ ਇਹ ਨਹੀਂ ਦੱਸ ਸਕੇ।