The Khalas Tv Blog India ਭਗਵੰਤ ਮਾਨ ਨੇ ਅੱਜ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
India Punjab

ਭਗਵੰਤ ਮਾਨ ਨੇ ਅੱਜ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ  ਬਣਨ ਤੋਂ ਬਾਅਦ ਭਗਵੰਤ ਮਾਨ ਦੀ ਇਹ ਪਹਿਲੀ ਰਸਮੀ ਮੁਲਾਕਾਤ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਉਪ ਰਾਸ਼ਟਰਪਤੀ ਵੈਂਕੇਇਆ ਨਾਇਡੂ ਨਾਲ ਵੀ ਅੱਜ ਮੁਲਾਕਾਤ ਕੀਤੀ ਮਾਨ ਵੱਲੋਂ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦੇ ਵਿਚਾਰੇ ਗਏ ਹਨ।  ਦੱਸ ਦਈਏ ਕਿ ਇਸ ਤੋਂ ਬਾਅਦ ਵਿੱਚ ਭਗਵੰਤ ਮਾਨ ਬਾਅਦ ਦੁਪਹਿਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰਨਗੇ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਭਗਵੰਤ ਮਾਨ ਸੂਬੇ ਵਿੱਚ 300 ਯੂਨਿਟ ਬਿਜਲੀ ਮੁਫਤ ਦੇਣ ਲਈ ਵਿਚਾਰ ਵਟਾਂਦਰਾ ਕਰਨਗੇ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਲਈ ਜਾ ਰਹੀਆਂ ਹਨ।

Exit mobile version