‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਬਰ ਭਗਵੰਤ ਮਾਨ ਨੇ ਮੀਡੀਆ ਨਾਲ ਗੱਲ ਕਰਦਿਆਂ ਇਹ ਦਾਅਵਾ ਕੀਤਾ ਹੈ ਕਿ ਮਾਰਚ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਬਣਨ ਤੋ ਬਾਅਦ ਕਿਸੇ ਵੀ ਵਿਅਕਤੀ ਨੂੰ ਧਰਨਾ ਲਗਾਉਣ ਦੀ ਲੋੜ ਨਹੀ, ਲੋਕਾਂ ‘ਤੇ ਲਾਠੀਚਾਰਜ ਨਹੀਂ ਹੋਵੇਗਾ ਅਤੇ ਪਾਣੀ ਦੀਆਂ ਬੁਛਾੜਾਂ ਨਹੀਂ ਵੱਜਣਗੀਆਂ। ਲੋਕਾਂ ਦੀ ਸਰਕਾਰ ਲੋਕਾਂ ਲਈ ਕੰਮ ਕਰੇਗੀ। ਸਰਕਾਰੀ ਖ਼ਜ਼ਾਨੇ ਦਾ ਮੂੰਹ ਆਮ ਲੋਕਾਂ ਲਈ ਖੋਲਿਆ ਜਾਵੇਗਾ ਨਾ ਕਿ ਲੀਡਰਾਂ ਲਈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਸਕੂਲ ਅਜਿਹਾ ਨਹੀਂ ਹੋਵੇਗਾ, ਜਿੱਥੇ ਅਧਿਆਪਕ ਨਾ ਹੋਵੇ। ਹਸਪਤਾਲ ਅਜਿਹਾ ਨਹੀਂ ਹੋਵੇਗਾ, ਜਿੱਥੇ ਡਾਕਟਰ, ਇਲਾਜ ਅਤੇ ਦਵਾਈ ਤੋਂ ਬਿਨਾਂ ਕਿਸੇ ਨੂੰ ਜਾਨ ਗੁਆਉਣੀ ਪਵੇ। ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 14 ਫਰਵਰੀ ਨੂੰ ਸਮੂਹ ਵੋਟਰ ਬਿਨਾਂ ਕਿਸੇ ਡਰ, ਲਾਲਚ ਅਤੇ ਕਿਸੇ ਦੀ ਸਿਫ਼ਾਰਸ਼ ਤੋਂ ਬਿਨਾਂ ਆਪਣੇ ਵੋਟ ਦੇ ਹੱਕ ਦੀ ਜ਼ਰੂਰ ਵਰਤੋਂ ਕਰਨ। ਪੰਜਾਬ ਦੇ ਭਵਿੱਖ ਅਤੇ ਬੱਚਿਆਂ ਦੇ ਭਵਿੱਖ ਲਈ ਵੋਟ ਜ਼ਰੂਰ ਪਾਉਣ। ਭਗਵੰਤ ਮਾਨ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ
