The Khalas Tv Blog Punjab ਭਗਵੰਤ ਮਾਨ ਨੇ ਐਮ ਐਲ ਏ ਗੁਰਪ੍ਰੀਤ ਗੋਗੀ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ
Punjab

ਭਗਵੰਤ ਮਾਨ ਨੇ ਐਮ ਐਲ ਏ ਗੁਰਪ੍ਰੀਤ ਗੋਗੀ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੇ ਦਿਨੀਂ ਭੇਦਭਰੇ ਹਾਲਾਤਾਂ ‘ਚ ਮੌਤ ਦੀ ਖਬਰ ਹੈ। ਗੁਰਪ੍ਰੀਤ ਗੋਗੀ ਲੁਧਿਆਣਾ ਪੱਛਮੀ ਤੋਂ ਵਿਧਾਇਕ ਸਨ। ਜਾਣਕਾਰੀ ਮੁਤਾਬਕ ਘਰ ਵਿਚ ਹੀ ਗੋਲੀ ਲੱਗਣ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ। DMC ਹਸਪਤਾਲ ‘ਚ ਡਾਕਟਰਾਂ ਨੇ MLA ਗੋਗੀ ਨੂੰ ਮ੍ਰਿਤਕ ਐਲਾਨਿਆ ਹੈ। ਰਿਪੋਰਟ ਮੁਤਾਬਕ MLA ਗੋਗੀ ਦੇ ਸਿਰ ਵਿਚ ਗੋਲੀ ਲੱਗੀ ਹੈ।

ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਾਨਕ ਹੋਈ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ MLA ਗੋਗੀ ਦੀ ਅਚਾਨਕ ਹੋਈ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਲੱਗਾ। ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖਸ਼ਣ। ਵਾਹਿਗੁਰੂ ਵਾਹਿਗੁਰੂ

MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ ਡਾ. ਗੁਰਪ੍ਰੀਤ ਕੌਰ ਨੇ ਦੁੱਖ ਪ੍ਰਗਟਾਇਆ ਲਿਖਿਆ-

ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ਦੀ ਦੁਖ਼ਦਾਈ ਖ਼ਬਰ ਮਿਲੀ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ।ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਅਤੇ ਸੁਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ

 

Exit mobile version