‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ 300 ਯੂਨਿਟ ਮੁਫਤ ਦੇਣ ਦੀ ਗਾਰੰਟੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾ ਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅ ਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਗਰੀਬਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੀ ਗਾਰੰਟੀ ਨੂੰ ਪੂਰੀ ਕਰੇ।
ਖਹਿਰਾ ਨੇ ਕਿਹਾ ਕਿ ਉਮੀਦ ਹੈ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ 27 ਲੱਖ ਪਰਿਵਾਰਾਂ ਨੂੰ ਵਾਂਝੇ ਨਹੀਂ ਰੱਖੇਗੀ ਜੋ ਪਹਿਲਾਂ ਹੀ 200 ਯੂਨਿਟ ਮੁਫਤ ਪ੍ਰਾਪਤ ਕਰ ਰਹੇ ਹਨ। ਖਹਿਰਾ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਯੂਨਿਟ 301 ਤੋਂ ਉਪਰ ਆਉਂਦੇ ਹਨ ਤਾਂ ਪੂਰਾ ਬਿੱਲ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨਾਲ ਜ਼ਿਆਦਾਤਰ ਗਰੀਬਾਂ ਨੂੰ ਨੁਕਸਾਨ ਹੋਵੇਗਾ।