ਅੰਮ੍ਰਿਤਸਰ ਵਿੱਚ ਸਿੱਧੂ ਮੂਸੇਵਾਾਲ ਦੇ ਕਾ ਤਲ 2 ਗੈਂ ਗਸਟਰਾਂ ਦੇ ਐਨਕਾਉਂਟਰ ਤੋਂ ਬਾਅਦ ਸੀਐੱਮ ਮਾਨ ਦੀ ਡੀਜੀਪੀ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
‘ਦ ਖ਼ਾਲਸ ਬਿਊਰੋ : ਖ਼ਤ ਰਨਾ ਕ ਗੈਂ ਗਸਟਰਾਂ ਖ਼ਿਲਾਫ਼ ਬੁੱਧਵਾਰ ਦੀ ਕਾਰਵਾਈ ਨੂੰ ਸਫ਼ਲਤਾ ਪੂਰਵਕ ਅੰਜ਼ਾਮ ਦੇਣ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੂੰ ਜਲਦੀ ਗੈਂ ਗਸਟਰਾਂ ਤੇ ਨ ਸ਼ਾ ਤਸ ਕਰਾਂ ਤੋਂ ਮੁਕਤ ਕਰਵਾਇਆ ਜਾਵੇਗਾ। ਲੋਕਾਂ ਦੇ ਨਾਂ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਇਹ ਸੂਬੇ ਦੇ ਲੋਕਾਂ ਨੂੰ ਮੇਰੀ ਗਰੰਟੀ ਹੈ ਕਿ ਕਿਸੇ ਨੂੰ ਵੀ ਸੂਬੇ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਗੈਂ ਗਸਟਰਾਂ ਤੇ ਨ ਸ਼ਾ ਤਸ ਕਰਾਂ ਤੋਂ ਮੁਕਤੀ ਦੇ ਨਾਲ ਪੰਜਾਬ ਵਿੱਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਰਕਰਾਰ ਰੱਖਣ ਲਈ ਹਰੇਕ ਕਦਮ ਚੁੱਕਿਆ ਜਾਵੇਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਹਾਕੀ ਅਤੇ ਫੁੱਟਬਾਲ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਖਿਡਾਰੀ Att ack is best defence ਦੇ ਨਿਯਮ ਨਾਲ ਮੈਦਾਨ ਵਿੱਚ ਉਤਰ ਦੇ ਨੇ ਉਸੇ ਤਰ੍ਹਾਂ ਹੀ ਸਾਡੀ ਸਰਕਾਰ ਅਤੇ ਪੁਲਿਸ ਗੈਂ ਗਸਟਰਾਂ ਖਿਲਾਫ਼ ਕੰਮ ਕਰੇਗੀ। ਯਾਨੀ ਸੀਐੱਮ ਮਾਨ ਸਾਫ ਸੁਨੇਹਾ ਦੇ ਰਹੇ ਨੇ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਗੈਂ ਗਸਟਰਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ ਉਸ ਵਿੱਚ ਗੈਂ ਗਸਟਰਾਂ ਦੇ ਐਨਕਾਉਂਟਰ ਵੀ ਹੋ ਸਕਦੇ ਹਨ।
ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਤੇ ਹੋਰ ਅਧਿਕਾਰੀਆਂ ਨਾਲ ਆਪਣੀ ਸਰਕਾਰੀ ਰਿਹਾਇਸ਼ ਉਤੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਇਨ੍ਹਾਂ ਗੈਂ ਗਸਟਰਾਂ ਤੇ ਨ ਸ਼ਾ ਤਸ ਕਰਾਂ ਦੀ ਪਿਛਲੀਆਂ ਸਰਕਾਰਾਂ ਦੌਰਾਨ ਸੱਤਾ ਵਿੱਚ ਰਹੇ ਆਗੂਆਂ ਨੇ ਪੁਸ਼ਤਪਨਾਹੀ ਕੀਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀਆਂ ਤੇ ਕਾਂਗਰਸੀਆਂ ਦੀ ਪਨਾਹ ਵਿੱਚ ਗੈਂ ਗਸਟਰਾਂ ਨੇ ਸੂਬੇ ਭਰ ਵਿੱਚ ਸ਼ਰ੍ਹੇਆਮ ਆਪਣੀਆਂ ਗਤੀਵਿਧੀਆਂ ਚਲਾਈਆਂ ਕਿਉਂਕਿ ਇਹ ਆਗੂ ਆਪਣੇ ਸਿਆਸੀ ਸਵਾਰਥਾਂ ਲਈ ਇਨ੍ਹਾਂ ਗੈਂ ਗਸਟਰਾਂ ਨੂੰ ਵਰਤਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਸੱਤਾ ਸੰਭਾਲਣ ਮਗਰੋਂ ਉਨ੍ਹਾਂ ਦੀ ਸਰਕਾਰ ਦੀ ਪਹਿਲੀ ਤਰਜੀਹ ਪੰਜਾਬ ਨੂੰ ਗੈਂ ਗਸਟਰਾਂ ਤੇ ਨ ਸ਼ਾ ਤਸ ਕਰਾਂ ਤੋਂ ਮੁਕਤ ਕਰਨਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਸਾਰੇ ਗੈਂ ਗਸਟਰ ਸਲਾਖਾਂ ਪਿੱਛੇ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਬੁੱਧਵਾਰ ਦੀ ਕਾਰਵਾਈ ਸੂਬਾ ਸਰਕਾਰ ਦੀ ਗੈਂ ਗਸਟਰਾਂ ਤੇ ਸਮਾਜ ਵਿਰੋਧੀ ਤੱਤਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਇਹ ਗੈਂ ਗਸਟਰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤ ਲ ਵਿੱਚ ਸ਼ਾਮਲ ਸਨ ਅਤੇ ਕ ਤਲ ਦੇ ਬਾਅਦ ਤੋਂ ਹੀ ਫ਼ਰਾਰ ਸਨ। ਭਗਵੰਤ ਮਾਨ ਨੇ ਕਿਹਾ ਕਿ ਐਂਟੀ ਗੈਂ ਗਸਟਰ ਟਾਸਕ ਫੋਰਸ ਨੇ ਇਨ੍ਹਾਂ ਸ਼ੂਟਰਾਂ ਦੀ ਸ਼ਨਾਖ਼ਤ ਕੀਤੀ ਸੀ ਅਤੇ ਪਤਾ ਲਾਇਆ ਸੀ ਕਿ ਉਹ ਅੰਮ੍ਰਿਤਸਰ ਵਿਖੇ ਸਰਹੱਦ ਨੇੜੇ ਇਕ ਇਮਾਰਤ ਵਿੱਚ ਲੁਕੇ ਹੋਏ ਹਨ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਮਿਸਾਲੀ ਸਾਹਸ ਅਤੇ ਹੌਸਲੇ ਦਾ ਮੁਜ਼ਾਹਰਾ ਕਰਦਿਆਂ ਬੇਹੱਦ ਪੇਸ਼ੇਵਰ ਢੰਗ ਨਾਲ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ ਹੈ ਅਤੇ ਇਸ ਸਾਹਸੀ ਕਾਰਵਾਈ ਲਈ ਸਾਰਾ ਸੂਬਾ ਇਨ੍ਹਾਂ ਜਵਾਨਾਂ ਦਾ ਕਰਜ਼ਦਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਲੋਕਾਂ ਦੇ ਜਾਨ ਤੇ ਮਾਲ ਦੀ ਰਾਖੀ ਲਈ ਸਮਾਜ ਤੇ ਦੇਸ਼ ਵਿਰੋਧੀ ਤੱਤਾਂ ਖ਼ਿਲਾਫ਼ ਸਿੱਧੀ ਟੱਕਰ ਲੈਣ ਦੀ ਆਪਣੀ ਸ਼ਾਨਦਾਰ ਰਵਾਇਤ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗੈਂ ਗਸਟਰ, ਨ ਸ਼ਾ ਤਸ ਕਰ ਜਾਂ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸੂਬੇ ਦੀ ਕਰੜੀ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਕਾਰੇ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਦਮ ਚੁੱਕਿਆ ਜਾਵੇਗਾ।