Lok Sabha Election 2024 Punjab

‘ਆਪ’ ਦੇ ਪਰਿਵਾਰ ‘ਚ ਹੋਇਆ ਵਾਧਾ, ਇੱਕ ਹੋਰ ਕਾਂਗਰਸੀ ਪਾਰਟੀ ‘ਚ ਸ਼ਾਮਲ

ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਇਸ ਵਾਰੀ ਸਾਰੀਆਂ 13 ਸੀਟਾਂ ਜਿੱਤਣ ਲਈ ਪਾਰਟੀ ਦੇ ਲੀਡਰਾਂ ਦੇ ਨਾਲ-ਨਾਲ ਵਰਕਰਾਂ ਨੂੰ ਵੀ ਸਖ਼ਤ ਹਿਦਾਇਤਾਂ ਦਿੱਤੀਆਂ ਹਨ। ਉਹ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾ ਕੇ ਦਰਸਾ ਰਹੇ ਹਨ ਕਿ ਹਰ ਹੀਲੇ 13 ਦੀਆਂ 13 ਸੀਟਾਂ ਜਿੱਤਣੀਆਂ ਹਨ। ਜਿਸ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ਜ਼ਿਲ੍ਹੇ ਦੇ ਚੁਸਪਿੰਦਰ ਬੀਰ ਸਿੰਘ ਚਾਹਲ ਨੂੰ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।

ਚੁਸਪਿੰਦਰ ਬੀਰ ਸਿੰਘ ਚਾਹਲ ਨੇ ਅੱਜ ਹੀ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦਿੱਤਾ ਸੀ। ਉਹ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸਨ. ਜਿਨ੍ਹਾਂ ਨੇ ਅੱਜ ਹੀ ਆਪਣਾ ਲਿਖਤੀ ਅਸਤੀਫਾ ਪਾਰਟੀ ਦੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ ਮੋਹਿੰਦਰਾ ਨੂੰ ਭੇਜ ਦਿੱਤਾ ਸੀ।

ਇਹ ਵੀ ਪੜ੍ਹੋ –  ਤਾਮਿਲਨਾਡੂ ਦੇ ਸਿੱਖ ਹੁਸ਼ਿਆਰਪੁਰ ਤੋਂ ਲੜਨਗੇ ਚੋਣ