‘ਦ ਖ਼ਾਲਸ ਬਿਊਰੋ :ਪੰਜਾਬ ਵਿੱਚ ਧਮਾਕੇਦਾਰ ਜਿੱਤ ਦਰਜ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਰਵਾਨਾ ਹੋ ਗਏ ਹਨ। ਕੌਮੀ ਰਾਜਧਾਨੀ ਲਈ ਰਵਾਨਾ ਹੋਣ ਤੋਂ ਪਹਿਲਾਂ ਸੰਗਰੂਰ ਵਿੱਚ ਇੱਕ ਗੱਲਬਾਤ ਵਿੱਚ ਮਾਨ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ ਅਤੇ ਪੰਜਾਬ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਵਧਾਈ ਦੇਣਗੇ। ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਣ ਦੀ ਸੰਭਾਵਨਾ ਹੈ।
