Punjab

ਭਗਵੰਤ ਮਾਨ ਨੇ ਕਾਂਗਰਸੀ ਵਿਧਾਇਕਾਂ ਨੂੰ ਸਲੀਕੇ ਦਾ ਪਾਠ ਪੜਾਇਆ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਲੀਕੇ ਦਾ ਪਾਠ ਪੜਾਇਆ। ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਵਿਰੁੱਧ ਮਤਾ ਪੇਸ਼ ਕੀਤਾ ਤਾਂ ਵਿਧਾਨ ਸਭਾ ਵਿੱਚ ਆਪ ਅਤੇ ਕਾਂਗਰਸੀ ਆਗੂਆਂ ਵਿਚ  ਬਹਿਸ ਸ਼ੁਰੂ ਹੋ ਗਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਨ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਤੇ ਕਿਹਾ ਕਿ ਸੰਸਦ ਵਿੱਚ ਸਿਰਫ ਭਗਵੰਤ ਮਾਨ ਹੀ ਪੰਜਾਬ  ਦੇ ਮੁੱਦਿਆਂ ਨੂੰ  ਉਠਾਉਂਦੇ ਰਹੇ ਹਨ। ਬਾਕੀ ਸੰਸਦ ਮੈਂਬਰ ਖਾਮੋਸ਼ ਬੈਠੇ ਰਹਿੰਦੇ ਸੀ।

ਜਿਸ ਤੇ ਕਾਂਗਰਸੀ ਵਿਧਾਇਕਾਂ ਨੇ ਰੋਕ-ਟੋਕ ਸ਼ੁਰੂ ਕੀਤੀ ਤੇ ਹੰਗਾਮਾ ਸ਼ੁਰੂ ਹੋ ਗਿਆ।

ਇਸ ਦੋਰਾਨ ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਇਹ ਨਿਯਮ ਲਾਗੂ ਹੋ ਰਿਹਾ ਹੈ ਤੇ ਅਸੀਂ ਇਸ ਦਾ ਵਿਰੋਧ ਕਰ ਰਹੇ ਹਾਂ। ਉਹਨਾਂ ਕਾਂਗਰਸੀ ਵਿਧਾਇਕਾਂ ਨੂੰ ਸਵਾਲ ਕਰਦਿਆਂ ਪੁਛਿਆ ਕਿ  ਤੁਸੀਂ ਪਿਛਲੇ 5 ਸਾਲਾਂ ਵਿੱਚ ਕੀ ਕੀਤਾ। ਸਿਸਵਾਂ ਮਹਿਲ ਦੇ ਦਰਵਾਜ਼ੇ 5 ਸਾਲਾਂ ਤੋਂ ਨਹੀਂ ਖੁੱਲ੍ਹੇ। ਸੀਐਮ ਨੇ ਕਿਹਾ ਕਿ ਜਦੋਂ ਸੱਤਾ ਜਾਂਦੀ ਹੈ ਤਾਂ ਮੁਸ਼ਕਲ ਹੁੰਦਾ ਹੈ, ਪਰ ਮੈਂ ਵੀ 7 ਸਾਲ ਸੰਸਦ ਵਿੱਚ ਰਿਹਾ ਹਾਂ, ਮੈਨੂੰ ਪਤਾ ਹੈ ਕਿ ਸਾਰਿਆਂ ਨੂੰ ਕਿਵੇਂ ਬਿਠਾਉਣਾ ਹੈ।