Punjab

ਭਗਵੰਤ ਮਾਨ ਨੇ ਕੀਤੀ ਗਵਰਨਰ ਨਾਲ ਮੁਲਾਕਾਤ,ਕੀਤਾ ਸਰਕਾਰ ਬਣਾਉਣ ਦਾ ਦਾਅਵਾ ਪੇਸ਼

‘ਦ ਖ਼ਾਲਸ ਬਿਊਰੋ :‘ਆਪ’ ਦੇ ਮੁੱਖ ਮੰਤਰੀ ਚਿਹਰਾ ਅਤੇ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਰਾਜਪਾਲ ਨੂੰ 92 ਵਿਧਾਇਕਾਂ ਦਾ ਸਮਰਥਨ ਪੱਤਰ ਸੌਂਪ ਕੇ ਸੂਬੇ ‘ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
ਸਦਾ ਤੋਂ ਚਲਦੀ ਆ ਰਹੀ ਰਵਾਇਤ ਦੇ ਉਲਟ ਭਗਵੰਤ ਮਾਨ ਨੇ 16 ਮਾਰਚ ਨੂੰ ਅਮਰ ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ ਪਿੰਡ ਖਟਕੜਕਲਾਂ ਵਿੱਚ ਇੱਕ ਸਮਾਗਮ ਦੌਰਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦਾ ਫ਼ੈਸਲਾ ਲਿਆ ਹੈ। ਇਹ ਗੱਲ ਵੀ ਚਰਚਾ ਦਾ ਮੁੱਦਾ ਰਹੇਗੀ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿੰਨੇ ਅਤੇ ਕਿਹੜੇ ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕਦੇ ਹਨ ਤੇ ਕਿਹੜੇ ਮੰਤਰੀ ਨੂੰ ਕਿਹੜਾ ਵਿਭਾਗ ਮਿਲਦਾ ਹੈ।