Punjab

ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਭਗਵੰਤ ਮਾਨ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਬਾਅਦ ਅੱਜ ਭਗਵੰਤ ਮਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ । ਸ਼੍ਰੀ ਰਹਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ  ਉਹ  ਜਲ੍ਹਿਆਂਵਾਲਾ ਬਾਗ ਵੀ ਗਏ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਿਰ, ਰਾਮ ਤੀਰਥ ਅਤੇ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ।

ਇਸਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ  ਨੂੰ  ਅੱਗੇ ਲੈ ਕੇ ਜਾਣ ਲਈ ਭਰੋਸੇ ਅਤੇ ਵਿਸ਼ਵਾਸ ਨਾਲ ਜਿਹੜੀ ਜ਼ਿੰਮੇਵਾਰੀ ਪੰਜਾਬ ਦੇ ਲੋਕਾਂ, ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਪੂਰਾ ਕਰਨ ਲਈ ਹਿੰਮਤ ਅਤੇ ਹੌਸਲਾ ਮੰਗਣ ਲਈ ਉਹ ਈਸ਼ਵਰ ਦੇ ਦਰਬਾਰ ਵਿੱਚ ਆਏ ਹਨ। ਈਸ਼ਵਰ ਦੇ ਚਰਨਾਂ ਵਿੱਚ ਸਿਰ ਝੁਕਾ ਕੇ ਪੰਜਾਬ ਦੀ ਲੜਾਈ ਵਿੱਚ ਸਾਥ ਮੰਗਿਆ।

ਮਾਨ ਨੇ ਪੰਜਾਬ ਦੇ ਸਾਰੇ ਲੋਕਾਂ ਦਾ ਪਿਆਰ ਅਤੇ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲੜਾਈ ਪੰਜਾਬ ਨੂੰ ਮੁੜ ਖ਼ੁਸ਼ਹਾਲ ਅਤੇ ਸੰਪਨ ਬਣਾਉਣ ਦੀ ਹੈ। ਇਸ ਲੜਾਈ ਨੂੰ ਈਸ਼ਵਰ ਦੇ ਅਸ਼ੀਰਵਾਦ ਤੋਂ ਬਿਨਾਂ ਜਿੱਤਣਾ ਸੰਭਵ ਨਹੀਂ ਹੈ।