‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਲੜਨ ਦੀ ਚੁਣੌਤੀ ‘ਤੇ ਪਲਟ ਵਾਰ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਉਹ ਵਿਧਾਨ ਸਭਾ ਹਲਕਾ ਧੂਰੀ ਤੋਂ ਆਮ ਆਦਮੀ ਦੇ ਖਿਲਾਫ ਚੋਣ ਲੜਨ।
ਇਸਦੇ ਨਾਲ ਭਗਵੰਤ ਮਾਨ ਨੇ ਕਿਹਾ ਕਿ ਸ਼ਾਇਦ ਮੁੱਖ ਮੰਤਰੀ ਚੰਨੀ ਨੂੰ ਨਹੀਂ ਪਤਾ ਕਿ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਾ ਰਾਖਵਾਂ ਹੈ। ਨਾ ਉਹ ਅਤੇ ਨਾ ਹੀ ਅਰਵਿੰਦ ਕੇਜਰੀਵਾਲ ਇੱਥੋਂ ਚੋਣ ਲੜ ਸਕਦੇ ਹਨ। ਜੇ ਮੁੱਖ ਮੰਤਰੀ ਚੰਨੀ ਨੂੰ ਖ਼ੁਦ ਅਤੇ ਪੰਜਾਬ ਦੇ ਲੋਕਾਂ ‘ਤੇ ਭਰੋਸਾ ਹੈ ਤਾਂ ਉਹ (ਚੰਨੀ) ਧੂਰੀ ਆਉਣ ਅਤੇ ਉਨ੍ਹਾਂ (ਮਾਨ) ਖ਼ਿਲਾਫ਼ ਚੋਣ ਲੜਨ। ਉਹ ਚੰਨੀ ਦਾ ਸਵਾਗਤ ਕਰਨਗੇ। ਧੂਰੀ ਦੇ ਲੋਕ ਉਚਿੱਤ ਫ਼ੈਸਲਾ ਕਰਨਗੇ।