Punjab

ਭਗਵੰਤ ਮਾਨ ਅੱਜ ਐਮਪੀ ਦੇ ਆਹੁਦੇ ਤੋਂ ਦੇਣਗੇ ਅਸ ਤੀਫ਼

‘ਦ ਖ਼ਾਲਸ ਬਿਊਰੋ : ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਦਿੱਲੀ ਵਿੱਚ ਸੰਸਦ ਮੈਂਬਰ ਦੇ ਅਹੁਦੇ ਤੋਂ ਅੱਜ ਅਸਤੀ ਫ਼ਾ ਦੇਣਗੇ। ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ “ਅੱਜ ਦਿੱਲੀ ਜਾ ਕੇ ਮੈਂ ਸੰਗਰੂਰ ਦੇ MP ਪਦ ਤੋਂ ਅਸ ਤੀਫ਼ਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ। ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿੱਚ ਉਹਨਾਂ ਦੀ ਆਵਾਜ਼ ਲੋਕ ਸਭਾ ‘ਚ ਫ਼ਿਰ ਗੂੰਜੇਗੀ” ।