‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਨੂੰ ਦਿੱਲੀ ਜਾਣਗੇ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਕਾਂ ਦਾ ਦੌਰਾ ਕਰਨਗੇ। ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਵੀ ਭਗਵੰਤ ਮਾਨ ਨਾਲ ਦਿੱਲੀ ਜਾਣਗੇ। ਪੰਜਾਬ ਵਿੱਚ ਬਿਹਤਰ ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਮੁੱਖ ਮੰਤਰੀ ਅਤੇ ਉਨਾਂ ਦੇ ਮੰਤਰੀ ਕੱਲ੍ਹ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ।