The Khalas Tv Blog India ਭਗਵੰਤ ਮਾਨ ਅੱਜ ਕੇਜਰੀਵਾਲ ਨਾਲ ਕਰਨਗੇ ਮੀਟਿੰਗ, ਮੁਫਤ ਬਿਜਲੀ ਦਾ ਹੋ ਸਕਦਾ ਐਲਾਨ
India Punjab

ਭਗਵੰਤ ਮਾਨ ਅੱਜ ਕੇਜਰੀਵਾਲ ਨਾਲ ਕਰਨਗੇ ਮੀਟਿੰਗ, ਮੁਫਤ ਬਿਜਲੀ ਦਾ ਹੋ ਸਕਦਾ ਐਲਾਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ 3 ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।  ਕੱਲ੍ਹ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਜਾਣਕਾਰੀ ਮੁਤਾਬਿਕ ਪੰਜਾਬੀਆਂ ਨੂੰ ਕੇਜਰੀਵਾਲ ਵੱਲੋਂ ਦਿੱਤੀ ਗਈ ਪਹਿਲੀ ਗਾਰੰਟੀ ਨੂੰ ਪੂਰਾ ਕਰਦਿਆਂ ਪੰਜਾਬ ‘ਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਜਲਦੀ ਹੀ ਹੋ ਸਕਦਾ ਹੈ। ਪੰਜਾਬ ਵਿੱਚ 300 ਯੂਨਿਟ ਮੁਫਤ ਕਰਨ ਦੀ ਤਿਆਰੀ ਵੱਡੇ ਪੱਧਰ ਉੱਪਰ ਚੱਲ ਰਹੀ ਹੈ।

ਇਸ ਦੇ ਨਾਲ ਹੀ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼ ਦੇ ਰਾਸ਼ਟਰਪਤੀ ਤੇ ਉਪ-ਰਾਸ਼ਟਰਪਤੀ ਨੂੰ ਦਿੱਲੀ ਮਿਲ ਜਾ ਰਹੇ ਹਨ। ਇਸ ਦੌਰਾਨ ਉਹ ਪੰਜਾਬ ਦੇ ਵੱਡੇ ਮੁੱਦਿਆਂ ‘ਤੇ ਚਰਚਾ ਕਰ ਸਕਦੇ ਹਨ। ਪੰਜਾਬ ‘ਚ ਵਿਕਾਸ ਤੇ ਸੁਰੱਖਿਆ ਨੂੰ ਲੈ ਕੇ ਚਰਚਾ ਕਰ ਸਕਦੇ ਹਨ।

Exit mobile version