India Punjab

ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ  ਮੁਲਾਕਾਤ ਕਰਨਗੇ। ਮੁੱਖ ਮੰਤਰੀ  ਵਦੋਂ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲਾ ਮੀਟਿੰਗ ਹੋਵੇਗੀ। ਪ੍ਰੋਟੋਕੋਲ ਤਹਿਤ ਮਾਨ ਨੇ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਇਆ। ਜਿਸ ਵਿੱਚ ਉਹਨਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਜਿਸ ਤੋਂ ਬਾਅਦ ਮੀਟਿੰਗ ਦਾ ਸਮਾਂ ਦੁਪਹਿਰ 1 ਵਜੇ ਤੈਅ ਕੀਤਾ ਗਿਆ ਹੈ। ਇਸ ਮੀਟਿੰਗ ਵਿਚ ਹੀ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਾਲ ਪੰਜਾਬ ਦੇ ਮੁੱਦਿਆਂ ’ਤੇ ਚਰਚਾ ਕਰਨ ਦੀ ਸੰਭਾਵਨਾ ਹੈ। ਭਗਵੰਤ ਮਾਨ ਇਸ ਮੀਟਿੰਗ ਵਿੱਚ ਬੀਬੀਐਮਬੀ ਦਾ ਮੁੱਦਾ ਵੀ ਚੁੱਕ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਨੂੰ ਲੈ ਕੇ ਵੀ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰਨਗੇ।ਇਹ ਮੁਲਾਕਾਤ ਅੱਜ ਦੁਪਹਿਰ 1.00 ਵਜੇ ਹੋਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ ਸੀ ਕਿ ਉਨ੍ਹਾਂ ਨੇ ਪੀਐਮ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕਰਨ ਲਈ ਸ਼ਿਸ਼ਟਾਚਾਰ ਮੁਲਾਕਾਤ ਲਈ ਸਮਾਂ ਮੰਗਿਆ ਸੀ।