‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਨਗੇ। ਉਹਨਾਂ ਖੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ ਤੇ ਦੱਸਿਆ ਹੈ ਕਿ ਉਹ ਦਿੱਲੀ ਜਾ ਰਹੇ ਹਨ ਜਿਥੇ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਪੰਜਾਬ ਦੇ ਵੱਡੇ ਮੁੱਦਿਆਂ ‘ਤੇ ਚਰਚਾ ਕਰ ਸਕਦੇ ਹਨ। ਪੰਜਾਬ ‘ਚ ਵਿਕਾਸ ਤੇ ਸੁਰੱਖਿਆ ਨੂੰ ਲੈ ਕੇ ਚਰਚਾ ਕਰ ਸਕਦੇ ਹਨ। ਇਹ ਜਾਣਕਾਰੀ ਮਾਨ ਨੇ ਖੁਦ ਆਪਣੇ ਫੇਸਬੁੱਕ ਪੇਜ ‘ਤੇ ਸਾਂਝੀ ਕਰਦਿਆਂ ਦੱਸਿਆ ਹੈ ਕਿ ਉਹ ਦਿੱਲੀ ਜਾ ਰਹੇ ਹਨ ਜਿਥੇ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।