‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਵਿੱਚ ਕਰੋਨਾ ਦੇ ਮੌਜੂਦਾ ਹਾਲਾਤਾਂ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਵਾਲ ਚੁੱਕੇ ਹਨ। ਭਗਵੰਤ ਮਾਨ ਨੇ ਕੈਪਟਨ ਸਰਕਾਰ ‘ਤੇ ਕਰੋਨਾ ਸਥਿਤੀ ਨਾਲ ਨਜਿੱਠਣ ਵਿੱਚ ਫੇਲ੍ਹ ਹੋਣ ਦੇ ਦੋਸ਼ ਲਾਏ ਹਨ। ਭਗਵੰਤ ਮਾਨ ਨੇ ਕਿਹਾ ਕਿ ਹਸਪਤਾਲਾਂ ਵਿੱਚ ਨਾ ਤਾਂ ਵੈਂਟੀਲੇਟਰ ਹਨ ਅਤੇ ਨਾ ਹੀ ਐਂਬੂਲੈਂਸਾਂ ਲਈ ਡਰਾਈਵਰ ਹਨ। ਹਸਪਤਾਲਾਂ ਵਿੱਚ ਆਕਸੀਜਨ ਸਿਲੰਡਰ ਨਹੀਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਸਾਲ 2022 ਦੀਆਂ ਚੋਣਾਂ ਵਿੱਚ ਆਪਣੀ ਕੁਰਸੀ ਬਚਾਉਣ ਵਿੱਚ ਲੱਗੇ ਹੋਏ ਹਨ। ਕੈਪਟਨ ਵੱਲੋਂ ਕਰੋਨਾ ਸਥਿਤੀ ਨਾਲ ਨਜਿੱਠਣ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਕੈਪਟਨ ਦੀ ਇਸ ਪ੍ਰਤੀ ਨੀਤ ਹੀ ਨਹੀਂ ਹੈ। ਮਾਨ ਨੇ ਕਿਹਾ ਕਿ ਕਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਦੀਆਂ ਜਾਂ ਤਾਂ ਸ਼ਮਸ਼ਾਨਘਾਟ ਵਿੱਚ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ ਜਾਂ ਫਿਰ ਨਦੀਆਂ ਵਿੱਚ ਕਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਮਿਲ ਰਹੀਆਂ ਹਨ।