‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਲਈ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਰਵਾਨਾ ਹੋਣ ਤੋਂ ਪਹਿਲਾਂ ਇੱਕ ਟਵੀਟ ਕਰਕੇ ਕਿਹਾ ਕਿ ਸੂਰਜ ਦੀ ਸੁਨਿਹਰੀ ਕਿਰਨ ਅੱਜ ਇੱਕ ਨਵੀਂ ਸਵੇਰ ਲੈ ਕੇ ਆਈ ਹੈ। ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ। ਸ਼ਹੀਦ ਭਗਤ ਸਿੰਘ ਜੀ ਦੀ ਸੋਚ ‘ਤੇ ਪਹਿਰਾ ਦੇਣ ਲਈ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਰਿਹਾ ਹਾਂ।
