The Khalas Tv Blog Punjab ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ਦੀ ਜਾਂਚ- ਪੁਲਿਸ ਤੇ ਡਾਕਟਰਾਂ ਸਮੇਤ 25 ਜਣਿਆਂ ਨੂੰ ਭੇਜੇ ਸੰਮਨ
Punjab

ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ਦੀ ਜਾਂਚ- ਪੁਲਿਸ ਤੇ ਡਾਕਟਰਾਂ ਸਮੇਤ 25 ਜਣਿਆਂ ਨੂੰ ਭੇਜੇ ਸੰਮਨ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਇਹ ਸਭ ਤੋਂ ਵੱਡੀ ਤੇ ਦੁਖਦਾਈ ਘਟਨਾ ਸੀ ਜਦੋਂ ਕੋਰੋਨਾ ਦੇ ਕਹਿਰ ਕਾਰਨ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮੌਤ ਹੋ ਗਈ। ਹੁਣ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮੌਤ ਦੀ ਪੜਤਾਲ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਕੰਮ ਸ਼ੁਰੂ ਕਰ ਦਿੱਤਾ। ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਦੀ ਅਗਵਾਈ ਹੇਠ ਇਸ ਜਾਂਚ ਟੀਮ ਨੂੰ ਚਲਾਇਆ ਜਾਵੇਗਾ। ਜੋ ਕਿ ਅੰਮ੍ਰਿਤਸਰ ਪੁਲੀਸ ਦੇ ਕਮਿਸ਼ਨਰ ਤੇ ਸਿਵਲ ਸਰਜਨ ਮੈਂਬਰ ਵਜੋਂ ਸ਼ਾਮਲ ਹਨ। ਤੇ ਇਸ ਮਾਮਲੇ ਵਿੱਚ ਕਰੀਬ 25 ਵਿਅਕਤੀਆਂ ਨੂੰ ਸੰਮਨ ਭੇਜੇ ਗਏ ਹਨ। ਜਿਨ੍ਹਾਂ ਵਿੱਚ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰ, ਪੁਲੀਸ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੁੜੇ ਕੁੱਝ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਵੇਰਕਾ ਦੇ ਕੁੱਝ ਲੋਕ ਵੀ ਸ਼ਾਮਲ ਹਨ। ਜਾਂਚ ਵਿੱਚ ਸ਼ਾਮਲ ਹੋਣ ਵਾਸਤੇ ਇਨ੍ਹਾਂ ਸਾਰੇ ਮੈਂਬਰਾਂ ਨੂੰ ਇਸ ਮਹੀਨੇ ਦੀਆਂ ਵੱਖ – ਵੱਖ ਤਰੀਕਾਂ ’ਤੇ ਸੱਦਿਆ ਗਿਆ ਹੈ।

ਦੱਸਣਯੋਗ ਹੈ ਕੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ ਲਾਇਆ ਗਿਆ ਸੀ ਕੀ ਉਨ੍ਹਾਂ ਦਾ ਇਲਾਜ ਠੀਕ ਢੰਗ ਨਾਲ ਨਹੀਂ ਕੀਤਾ ਗਿਆ। ਇਲਾਜ ਦੌਰਾਨ ਲਾਪਰਵਾਹੀ ਵਰਤੀ ਗਈ ਹੈ, ਜੋ ਉਨ੍ਹਾਂ ਦੀ ਮੌਤ ਦਾ ਕਾਰਨ ਬਣੀ ਹੈ। ਇਸ ਤੋਂ ਇਲਾਵਾ ਵੇਰਕਾ ਵਿੱਚ ਸੰਸਕਾਰ ਰੋਕਣ ਦਾ ਮਾਮਲਾ ਵੀ ਜਾਂਚ ਦੇ ਘੇਰੇ ਵਿੱਚ ਹੈ। ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ਤੋਂ ਪਹਿਲਾਂ ਉਨ੍ਹਾਂ ਦੀ ਇੱਕ ਆਡੀਓ ਵੀ ਵਾਇਰਲ ਹੋਈ ਸੀ, ਜਿਸ ਵਿੱਚ ਉਨ੍ਹਾਂ ਨੇ ਕੋਈ ਇਲਾਜ ਨਾ ਕੀਤੇ ਜਾਣ ਤੇ ਊਣਤਾਈਆਂ ਦੇ ਦੋਸ਼ ਲਾਏ ਸਨ। ਭਾਈ ਖ਼ਾਲਸਾ ਦੀ ਮੌਤ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਬਾਕੀ ਮੈਂਬਰਾਂ ਨੂੰ ਹੋਰ ਹਸਪਤਾਲ ਵਿੱਚ ਇਲਾਜ ਲਈ ਭੇਜ ਦਿੱਤਾ ਸੀ।

ਇਸ ਮਾਮਲੇ ‘ਚ ਸਰਕਾਰ ਵੱਲੋਂ ਬਣਾਈ ਗਈ ਇਹ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਦੇ ਸਸਕਾਰ ਲਈ ਨਾਂਹ ਕਰਨ ਵਾਲੇ ਦੁਰਗਿਆਣਾ ਮੰਦਰ ਸ਼ਮਸ਼ਾਨਘਾਟ ਤੇ ਚਾਟੀਵਿੰਡ ਨੇੜੇ ਸ਼ਮਸ਼ਾਨਘਾਟ ਸੰਬੰਧੀ ਵਿਵਾਦ ਦੀ ਵੀ ਜਾਂਚ ਕਰੇਗੀ। ਮ੍ਰਿਤਕ ਦੇਹ ਨੂੰ ਮਗਰੋਂ ਵੇਰਕਾ ਦੇ ਸ਼ਮਸ਼ਾਨਘਾਟ ਵਿੱਚ ਲੈ ਜਾਇਆ ਗਿਆ ਸੀ ਤੇ ਉਥੇ ਵੀ ਸਥਾਨਕ ਲੋਕਾਂ ਵਲੋਂ ਸਸਕਾਰ ਤੋਂ ਰੋਕ ਦਿੱਤਾ ਗਿਆ ਸੀ। ਥਾਣਾ ਸਿਵਲ ਲਾਈਨ ਦੇ ਮੁਖੀ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਲਗਪਗ 25 ਜਣਿਆਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈੇ ਨੋਟਿਸ ਭੇਜੇ ਗਏ ਹਨ।

Exit mobile version