Punjab

ਭਾਈ ਰਾਜੋਆਣਾ ਦੀ ਭੈਣ ਨੇ ਚੋਣ ਲ ੜ ਨ ਤੋਂ ਕੀਤਾ ਇਨਕਾਰ

ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱ ਤਿਆ ਕੇਸ ਵਿੱਚ ਫਾਂ ਸੀ ਦੀ ਸ ਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਸਿੱਖ ਜਥੇਬੰਦੀਆਂ ਦੀ ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ ਲੜਨ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਪਾ ਕੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਭਰਾ ਨਾਲ ਜੇ ਲ੍ਹ ਵਿੱਚ ਮੁਲਾਕਾਤ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ। ਲੰਘੇ ਕੱਲ੍ਹ ਸਿੱਖ ਜਥੇਬੰਦੀਆਂ ਵੱਲੋਂ ਬੀਬੀ ਕਮਲਦੀਪ ਕੌਰ ਨਾਲ ਮੁਲਾਕਾਤ ਕਰਕੇ ਸਾਂਝੇ ਪੰਥਕ ਉਮੀਦਵਾਰ ਵਜੋਂ ਚੋਣ ਲੜਨ ਦੀ ਅਪੀਲ ਕੀਤੀ ਸੀ ਪਰ ਉਨ੍ਹਾਂ ਨੇ ਉਸ ਵੇਲੇ ਵੀ ਕਹਿ ਦਿੱਤਾ ਸੀ ਕਿ ਉਹ ਆਪਣੇ ਭਾਈ ਰਾਜੋਆਣਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਦੱਸਣਗੇ।

ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਉਨ੍ਹਾਂ ਦੀ ਭੈਣ ਕਮਲਦੀਪ ਕੌਰ

ਕਮਲਦੀਪ ਕੌਰ ਨੇ ਕਿਹਾ ਕਿ ਕੱਲ੍ਹ ਉਹਨਾਂ ਨੂੰ ਸੰਤ ਸਮਾਜ ਅਤੇ ਬੰਦੀ ਸਿੰਘ ਪਰਿਵਾਰਾਂ ਵੱਲੋਂ ਸੰਗਰੂਰ ਤੋਂ ਲੋਕ ਸਭਾ ਦੀ ਚੋਣ ਲੜ ਨ ਦੀ ਬੇਨਤੀ ਕੀਤੀ ਗਈ ਸੀ। ਉਹਨਾਂ ਨੇ ਆਪਣੇ ਪਰਿਵਾਰ ਦੇ ਹਾਲਾਤਾਂ ਨੂੰ ਦੇਖਦੇ ਹੋਏ ਇਹ ਚੋਣਾਂ ਲ ੜਨ ਤੋਂ ਅਸਮਰੱਥਾ ਪ੍ਰਗਟ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਾਰਿਆਂ ਵੱਲੋਂ ਪ੍ਰਗਟਾਈਆਂ ਗਈਆਂ ਭਾਵਨਾਵਾਂ ਦਾ ਧੰਨਵਾਦ ਵੀ ਕੀਤਾ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਪਹਿਲਾਂ ਹੀ ਚੋਣ ਮੈਦਾਨ ਵਿੱਚ ਹਨ ਅਤੇ ਕਈ ਪੰਥਕ ਜਥੇਬੰਦੀਆਂ ਉਨ੍ਹਾਂ ਦੀ ਹਮਾਇਤ ਕਰਨ ਦੇ ਹੱਕ ਵਿੱਚ ਵਕਾਲਤ ਕਰ ਰਹੀਆਂ ਹਨ।

ਬੀਤੇ ਦਿਨੀਂ ਸਿੱਖ ਜਥੇਬੰਦੀਆਂ ਵੱਲੋਂ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਸਾਂਝਾ ਉਮੀਦਵਾਰ ਐਲਾਨਣ ਤੋਂ ਬਾਅਦ ਸਾਰੇ ਜਣੇ ਲੁਧਿਆਣਾ ਸਥਿਤ ਰਾਜੋਆਣਾ ਦੀ ਰਿਹਾਇਸ਼ ‘ਤੇ ਪਹੁੰਚੇ ਤੇ ਉਨ੍ਹਾਂ ਦੀ ਭੈਣ ਕਮਲਜੀਤ ਕੌਰ ਦੇ ਗਲ ਵਿੱਚ ਸਿਰੋਪਾ ਪਾ ਕੇ ਉਨ੍ਹਾਂ ਨੂੰ ਪੰਥ ਦਾ ਸਾਂਝਾ ਉਮੀਦਵਾਰ ਐਲਾਨਿਆ ਸੀ।