The Khalas Tv Blog Punjab ਲੁਧਿਆਣਾ ਅਦਾਲਤ ਨੇ ਕਾਂਗਰਸੀ ਆਗੂ ਭਾਰਤ ਭੂਸ਼ਨ ਆਸ਼ੂ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ
Punjab

ਲੁਧਿਆਣਾ ਅਦਾਲਤ ਨੇ ਕਾਂਗਰਸੀ ਆਗੂ ਭਾਰਤ ਭੂਸ਼ਨ ਆਸ਼ੂ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

Former minister Bharat Bhushan Ashu denied bail

Former minister Bharat Bhushan Ashu denied bail in corruption case

ਲੁਧਿਆਣਾ : ਕਾਂਗਰਸੀ ਆਗੂ ਭਾਰਤ ਆਸ਼ੂ ਦੀ ਜ਼ਮਾਨਤ ਅਰਜ਼ੀ ਨੂੰ ਲੁਧਿਆਣਾ ਅਦਾਲਤ ਨੇ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੁਧਿਆਣਾ ਜਿਲ੍ਹਾ ਅਦਾਲਤ ਵਿਚ ਲਾਈ ਗਈ ਜ਼ਮਾਨਤ ਅਰਜ਼ੀ ‘ਤੇ ਅਦਾਲਤ ਨੇ ਆਪਣਾ ਫੈਸਲਾ 9 ਸਤੰਬਰ ਤੱਕ ਰਾਖਵਾਂ ਰੱਖ ਲਿਆ ਸੀ। 4 ਤਰੀਕ ਨੂੰ ਭਾਰਤ ਭੂਸ਼ਨ ਆਸ਼ੂ ਨੇ ਆਪਣੀ ਜ਼ਮਾਨਤ ਲਈ ਅਰਜ਼ੀ ਲਗਾਈ ਸੀ ਤੇ ਇਸ ‘ਤੇ ਅੱਜ ਸੁਣਵਾਈ ਹੋਈ ਹੈ। ਇਸ ਦੌਰਾਨ ਅਰਜ਼ੀ ‘ਤੇ ਬਹਿਸ ਹੋਈ ਹੈ,ਦੋਹਾਂ ਧਿਰਾਂ ਨੇ ਆਪਣੀਆਂ ਦਲੀਲਾਂ ਵੀ ਰੱਖੀਆਂ ਹਨ,ਜਿਹਨਾਂ ਨੂੰ ਸੁਣਨ ਮਗਰੋਂ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।

ਲੁਧਿਆਣਾ ਅਦਾਲਤ ਨੇ ਇਸ ਮਾਮਲੇ ‘ਚ ਆਸ਼ੂ ਨੂੰ ਪਹਿਲਾਂ ਹੀ ਜੁਡੀਸ਼ੀਆਲ ਰਿਮਾਂਡ ਤੇ ਭੇਜਿਆ ਹੋਇਆ ਹੈ ਤੇ ਉਹ ਇਹ ਵਕਤ ਪਟਿਆਲਾ ਜੇਲ੍ਹ ‘ਚ ਬੰਦ ਹੈ।
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਕੁਲ 18 ਸ਼ਿਕਾਇਤਾਂ ਵਿਜੀਲੈਂਸ ਕੋਲ ਪਹੁੰਚੀਆਂ ਸਨ। ਫੂਡ ਐਂਡ ਸਿਵਲ ਸਪਲਾਈ ਮੰਤਰੀ ਰਹਿੰਦੇ ਹੋਏ ਉਹਨਾਂ ‘ਤੇ ਟੈਂਡਰਾਂ ਵਿੱਚ ਗੱੜਬੱੜੀ ਕਰਨ ਦੇ ਕਈ ਇਲਜ਼ਾਮਾਂ ਦੇ ਨਾਲ ਨਾਲ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਵੀ ਇਲਜ਼ਾਮ ਲਗਾ ਹੈ ਤੇ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਹੈ।

ਦੱਸਣਯੋਗ ਹੈ ਕਿ ਠੇਕੇਦਾਰ ਤੇਲੂ ਰਾਮ ਦੇ ਬਿਆਨਾਂ ਦੇ ਆਧਾਰ ‘ਤੇ ਆਸ਼ੂ ਦੀ ਗ੍ਰਿਫਤਾਰੀ ਕੀਤੀ ਗਈ ਸੀ। ਭਾਰਤ ਭੂਸ਼ਣ ਆਸ਼ੂ ‘ਤੇ ਐਫਆਈਆਰ ਵਿੱਚ ਧੋਖਾਧੜੀ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ ਲੱਗੇ ਹਨ।
ਕਿਹੜੇ ਆਗੂ ਦੀ ਹੋਈ ਜ਼ਮਾਨਤ ਅਰਜ਼ੀ ਰੱਦ ? ਸੁਣੋ | The Khalas Tv
ਇਸ ਮਾਮਲੇ ਦੀ ਤਫ਼ਤੀਸ਼ ਕਰਦਿਆਂ ਵਿਜੀਲੈਂਸ ਨੇ ਥਾਣਾ ਸਦਰ ਲੁਧਿਆਣਾ ਵਿੱਚ ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13 ਲਗਾ ਕੇ ਆਸ਼ੂ ਖ਼ਿਲਾਫ਼ ਐਫਆਈਆਰ ਨੰਬਰ 11 ਤਹਿਤ ਪਰਚਾ ਦਰਜ ਕੀਤਾ ਸੀ।

ਆਪਣੇ ਆਗੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਾਂਗਰਸ ਵੱਲੋਂ ਵਿਜੀਲੈਂਸ ਦਫਤਰ ਦਾ ਘਿਰਾਓ ਅਤੇ ਨਾਅਰੇਬਾਜ਼ੀ ਵੀ ਕੀਤੀ ਗਈ। ਆਸ਼ੂ ਦੀ ਗ੍ਰਿਫ਼ਤਾਰੀ ਵੇਲੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਵੀ ਵਿਜੀਲੈਂਸ ਨੂੰ ਚੋਰ ਕਿਹਾ ਅਤੇ ਬਹਿਸ ਕਰਦੇ ਹੋਏ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਸੀ।

Exit mobile version