The Khalas Tv Blog Punjab ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
Punjab

ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ

ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਆਸ਼ੂ ਖਿਲਾਫ ਵਿਜੀਲੈਂਸ ਬਿਉਰੋ ਵੱਲੋਂ 2 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਆਸ਼ੂ ਨੂੰ 1 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਹ ਗ੍ਰਿਫਤਾਰੀ ਟੈਂਡਰ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਹੋਈ ਸੀ। 1 ਅਗਸਤ ਨੂੰ ਜਲੰਧਰ ਤੋਂ ਆਸ਼ੂ ਨੂੰ ਪੁੱਛਗਿੱਛ ਤੋਂ ਬਾਅਦ ਹਿਰਾਸਤ ਵਿਚ ਲਿਆ ਗਿਆ ਸੀ।

ਦੱਸ ਦੇਈਏ ਕਿ ਆਸ਼ੂ ਖਿਲਾਫ ਚੋਣਵੇਂ ਠੇਕੇਦਾਰਾਂ ਨੂੰ ਫਾਇਦਾ ਪਹੁੰਚਾਉਣ ਦਾ ਇਲਜ਼ਾਮ ਹੈ। ਸਾਲ 2022 ‘ਚ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਅਨਾਜ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਕੁਝ ਚੋਣਵੇਂ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਸੀ। ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਗਈ ਸੀ।

ਇਹ ਵੀ ਪੜ੍ਹੋ –  SKM ਗੈਰ-ਸਿਆਸੀ ਨੇ ਸੁਪਰੀਮ ਕੋਰਟ ਨੂੰ ਭੇਜੀ ਈਮੇਲ, ਫੈਕਸ ਅਤੇ ਡਾਕ! ਡੱਲੇਵਾਲ ਦੀਆਂ ਭਾਵਨਾਵਾਂ ਤੋਂ ਕਰਵਾਇਆ ਜਾਣੂ

 

Exit mobile version