ਟੈਂਡਰ ਘੁਟਾਲਾ ਮਾਮਲੇ ਵਿਚ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਬੀਤੇ ਦਿਨ ਈਡੀ ਵਲੋਂ ਪੁੱਛਗਿੱਛ ਤੋਂ ਬਾਅਦ ਕੀਤਾ ਗਿਆ ਸੀ ਗ੍ਰਿਫਤਾਰ। ਟੈਂਡਰਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਲੱਗੇ ਹਨ।
ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਉਸ ਦੀ ਵਧੀ ਹੋਈ ਦੌਲਤ ਅਤੇ ਵਿਦੇਸ਼ਾਂ ‘ਚ ਲੈਣ-ਦੇਣ ਬਾਰੇ ਪੁੱਛਗਿੱਛ ਕੀਤੀ। ਅੱਜ ਆਸ਼ੂ ਨੂੰ ਸੰਵਿਧਾਨ ਚੌਕ ਨੇੜੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਅਧਿਕਾਰੀਆਂ ਨੇ ਅਦਾਲਤ ਤੋਂ 7 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ 5 ਦਿਨਾਂ ਦਾ ਰਿਮਾਂਡ ਦੇ ਦਿੱਤਾ। ਆਸ਼ੂ ਨੂੰ 7 ਅਗਸਤ ਨੂੰ ਦੁਬਾਰਾ ਪੇਸ਼ ਕੀਤਾ ਜਾਵੇਗਾ।
ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਆਸ਼ੂ ਈਡੀ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ। ਈਡੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹਿੰਦਿਆਂ ਆਸ਼ੂ ਦੀ ਵਧੀ ਜਾਇਦਾਦ ਦੀ ਜਾਂਚ ਕਰ ਰਹੀ ਸੀ। ਸੂਤਰਾਂ ਮੁਤਾਬਕ ਈਡੀ ਅਧਿਕਾਰੀਆਂ ਦੇ ਸਾਹਮਣੇ ਵਿਦੇਸ਼ਾਂ ‘ਚ ਕੁਝ ਲੈਣ-ਦੇਣ ਸਾਹਮਣੇ ਆਏ ਹਨ।