ਲੁਧਿਆਣਾ ਵਿੱਚ ਉਪ ਚੋਣ ਦੀ ਤਰੀਕ ਜਲਦ ਐਲਾਨੀ ਜਾਣ ਵਾਲੀ ਹੈ। ਕਾਂਗਰਸ ਹਾਈਕਮਾਨ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੱਛਮੀ ਹਲਕੇ ਤੋਂ ਉਮੀਦਵਾਰ ਚੁਣਿਆ ਹੈ। ਇਹ ਐਲਾਨ ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸ਼ੁੱਕਰਵਾਰ ਰਾਤ ਜਾਰੀ ਕੀਤੇ ਪੱਤਰ ਵਿੱਚ ਕੀਤਾ।
ਆਸ਼ੂ ਲੁਧਿਆਣਾ ਵੈਸਟ ਸੀਟ ਤੋਂ ਚੋਣ ਲੜਨਗੇ, ਜੋ ਗੁਰਪ੍ਰੀਤ ਸਿੰਘ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਆਮ ਆਦਮੀ ਪਾਰਟੀ ਨੇ ਪਹਿਲਾਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਸੀ।
ਦੱਸ ਦਈਏ ਕਿ ਪੱਛਮੀ ਹਲਕੇ ਦੀ ਜਿਮਨੀ ਚੋਣ ਲਈ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਤਾਰਿਆ ਤੇ ਹੁਣ ਕਾਂਗਰਸ ਪਾਰਟੀ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਧਰ ਭਾਰਤ ਭੂਸ਼ਨ ਆਸ਼ੂ ਵੱਲੋਂ ਲਗਾਤਾਰ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਕੋਲੋਂ ਭਾਰਤ ਭੂਸ਼ਣ ਆਸ਼ੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਪਰ ਉਨਾਂ ਦੀ ਹੋਈ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।