India International Punjab Sports

ਬਟਾਲਾ ਦੇ ਭਰਤਪ੍ਰੀਤ ਨੇ ਡਿਸਕਸ ਥਰੋਅ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

Bharatpreet of Batala won the gold medal in the discus throw competition

ਬਟਾਲਾ ਦੇ 18 ਸਾਲਾ ਅਥਲੀਟ ਭਰਤਪ੍ਰੀਤ ਸਿੰਘ ਨੇ ਡਿਸਕਸ ਥਰੋਅ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਦੇ ਹੋਏ ਭਾਰਤ, ਪੰਜਾਬ ਤੇ ਪੰਜਾਬੀਅਤ ਦਾ ਨਾਂ ਰੌਸ਼ਨ ਕੀਤਾ ਹੈ। ਯੇਚਿਓਨ (ਦੱਖਣੀ ਕੋਰੀਆ) ਵਿਖੇ ਸ਼ੁਰੂ ਹੋਈ ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਹੀ ਉਸ ਨੇ ਇਹ ਕਮਾਲ ਕਰ ਦਿੱਤਾ। ਭਰਤਪ੍ਰੀਤ ਸਿੰਘ ਪੀਆਈਐਸ ਸੈਂਟਰ ਦਾ ਖਿਡਾਰੀ ਹੈ, ਜਿਸ ਨੇ 55.66 ਮੀਟਰ ਥਰੋਅ ਸੁੱਟ ਕੇ ਇਹ ਪ੍ਰਾਪਤੀ ਹਾਸਲ ਕੀਤੀ।

ਇਸ ਸਬੰਧੀ ਭਰਤਪ੍ਰੀਤ ਸਿੰਘ ਦੀ ਮਾਤਾ ਰਜਨੀ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਦੇ ਬਟਾਲਾ ਵਿਖੇ ਸਾਂਝ ਕੇਂਦਰ ਵਿੱਚ 287 ਰੁਪਏ ਦਿਹਾੜੀ ਤੇ ਡੇਲੀ ਬੇਸ ਤੇ ਕੰਮ ਕਰਦੀ ਹੈ ਜਦਕਿ ਉਸ ਦੇ ਪਤੀ ਵੀ ਪੰਜਾਬ ਪੁਲਿਸ ਵਿੱਚ ਹੈੱਡ ਕਾਂਸਟੇਬਲ ਸਨ। ਉਨ੍ਹਾਂ ਕਿਹਾ ਕਿ ਭਰਤਪ੍ਰੀਤ ਦੀ ਇਸ ਪ੍ਰਾਪਤੀ ‘ਤੇ ਮੇਰੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਭਰਤਪ੍ਰੀਤ ਦਾ ਸੁਪਨਾ ਹੈ ਕਿ ਉਹ ਮਿਹਨਤ ਕਰ ਕੇ ਆਪਣੇ ਪਿਤਾ ਦੀ ਨੌਕਰੀ ਨੂੰ ਹਾਸਿਲ ਕਰਨਾ ਚਾਹੁੰਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਬੱਚੇ IPS ਅਫ਼ਸਰ ਬਣਨਾ ਚਾਹੁੰਦੇ ਹਨ।

ਭਰਤਪ੍ਰੀਤ ਦੀ ਇਸ ਪ੍ਰਾਪਤੀ ‘ਤੇ ਬਟਾਲਾ ਸਾਂਝ ਕੇਂਦਰ ਦੇ ਇੰਚਾਰਜ ਅਤੇ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਰਜਿੰਦਰਪਾਲ ਸਿੰਘ ਨੇ ਕਿਹਾ ਕਿ ਭਰਤਪ੍ਰੀਤ ਸਿੰਘ ਬਹੁਤ ਮਿਹਨਤੀ ਬੱਚਾ ਹੈ ਅਤੇ ਉਸ ਦੇ ਸੁਪਨੇ ਵੀ ਵੱਡੇ ਹਨ। ਉਨ੍ਹਾਂ ਦੱਸਿਆ ਕਿ ਉਸ ਦੀ ਮਾਂ ਰਜਨੀ ਨੇ ਬਹੁਤ ਮਿਹਨਤ ਨਾਲ ਆਪਣੇ ਬੱਚੇ ਪਾਲੇ ਹਨ ਅਤੇ ਹੁਣ ਸਾਨੂੰ ਬਹੁਤ ਖ਼ੁਸ਼ੀ ਹੈ ਕੇ ਭਰਤਪ੍ਰੀਤ ਸਿੰਘ ਹੌਲੀ-ਹੌਲੀ ਮਿਹਨਤ ਨਾਲ ਸਫਲਤਾ ਦੀਆਂ ਪੌੜੀਆਂ ਚੜ੍ਹ ਰਿਹਾ ਹੈ