‘ਦ ਖਾਲਸ ਬਿਓਰੋ : ਪ੍ਰੋ:ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀਆਂ ਸੰਭਾਵਨਾਵਾਂ ਨੂੰ ਉਦੋਂ ਸੱਟ ਵਜੀ ਹੈ, ਜਦੋਂ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਦਸੰਬਰ 2020 ਵਿੱਚ ਪਹਿਲਾਂ ਹੀ ਇਸ ਪਟੀਸ਼ਨ ਨੂੰ ਰੱਦ ਕੀਤਾ ਜਾ ਚੁੱਕਾ ਹੈ।ਪ੍ਰੋ:ਦਵਿੰਦਰ ਪਾਲ ਸਿੰਘ ਭੁੱਲਰ ਪਹਿਲਾਂ ਹੀ ਆਪਣੀ ਬਣਦੀ ਸਜਾ ਪੂਰੀ ਕਰ ਚੁਕੇ ਹਨ ਤੇ ਕੇਂਦਰ ਸਰਕਾਰ ਵੱਲੋਂ ਅਤੇ ਅੰਮ੍ਰਿਤਸਰ ਪੁਲਸ ਪ੍ਰਸ਼ਾਸਨ ਵੱਲੋਂ ਰਿਹਾਈ ਲਈ ਰਾਹ ਪੱਧਰਾ ਹੋ ਜਾਣ ਦੇ ਬਾਵਜੂਦ ਦਿੱਲੀ ਪ੍ਰਸ਼ਾਸਨ ਵੱਲੋਂ ਅੜਿੱਕਾ ਪਾ ਕੇ ਰਿਹਾਈ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿਤਾ ਗਿਆ ਸੀ।
ਜਿਸ ਦਾ ਖੁਲਾਸਾ ਹੁਣ ਹੋਇਆ ਹੈ।ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਸਰਕਾਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ‘ਤੇ 2019 ਵਿੱਚ,ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਨੂੰ ਆਧਾਰ ਬਣਾ ਕੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਸੰਬੰਧ ਵਿੱਚ ਫੈਸਲਾ ਲੈਣ ਦੀ ਅਪੀਲ ਕੀਤੀ ਜਾ ਰਹੀ ਸੀ ਅਤੇ ਹਾਲੇ ਤੱਕ,ਇਸ ਸੰਬੰਧ ਵਿੱਚ ਬਹੁਤ ਕੌਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਸੀ ਪਰ ਹੁਣ ਸਰਕਾਰ ਵੱਲੋਂ 13 ਮਹੀਨੇ ਪਹਿਲਾਂ ਹੀ ਰਿਹਾਈ ਦੀ ਪਟੀਸ਼ਨ ਰੱਦ ਹੋਣ ਦੀ ਖਬਰ ਸਾਹਮਣੇ ਆਉਣ ਮਗਰੋਂ ਇਹਨਾਂ ਸਾਰੀਆਂ ਉਮੀਦਾਂ ਨੂੰ ਢਾਹ ਲਗ ਗਈ ਹੈ।