Punjab

ਭੁਪੇਸ਼ ਬਘੇਲ ਦਾ ਪੰਜਾਬ ਦੌਰਾ ਖਤਮ

ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੁਪੇਸ਼ ਬਘੇਲ ਦਾ ਪੰਜਾਬ ਦੌਰਾ ਖਤਮ ਹੋ ਗਿਆ ਹੈ ਅਤੇ ਅੱਜ ਉਨ੍ਹਾਂ ਨੇ ਚੰਡੀਗੜ੍ਹ ਵਿਚ ਪਾਰਟੀ ਆਗੂਆਂ ਤੇ ਜ਼ਿਲ੍ਹਾਂ ਪ੍ਰਧਾਨਾਂ ਦੇ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ਉੱਤੇ ਵਿਚਾਰ ਚਰਚਾ ਕੀਤੀ ਗਈ ਹੈ, ਜਿਸ ਤੋਂ ਬਾਅਦ ਉਹ ਦਿੱਲੀ ਨੂੰ ਰਵਾਨਾ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਐਲਪੀ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਪੰਜਾਬ ਦਫ਼ਤਰ ਵਿਖੇ ਭੁਪੇਸ਼ ਬਘੇਲ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਕਾਂਗਰਸ ਭਵਨ ਵਿਖੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਅਤੇ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਮੌਕੇ ਸਹਿ-ਇੰਚਾਰਜ ਆਲੋਕ ਸ਼ਰਮਾ ਅਤੇ ਰਵਿੰਦਰ ਉੱਤਮ ਰਾਓ ਡਾਲਵੀ ਵੀ ਮੌਜੂਦ ਸਨ। ਮੀਟਿੰਗ ਵਿੱਚ, ਬਘੇਲ ਨੇ ਸਾਰੇ ਕਾਂਗਰਸੀ ਆਗੂਆਂ ਨੂੰ 2027 ਦੀ ਜਿੱਤ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ – ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ, ਮੰਗਿਆ ਮੁਆਵਜ਼ਾ