The Khalas Tv Blog India ਗੁਜਰਾਤ ਦੇ 17ਵੇਂ ਮੁੱਖ ਮੰਤਰੀ ਬਣੇ ਭੁਪੇਂਦਰ ਪਟੇਲ
India

ਗੁਜਰਾਤ ਦੇ 17ਵੇਂ ਮੁੱਖ ਮੰਤਰੀ ਬਣੇ ਭੁਪੇਂਦਰ ਪਟੇਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪਹਿਲੀ ਵਾਰ ਵਿਧਾਇਕ ਬਣੇ ਭਾਜਪਾ ਦੇ ਵਿਧਾਇਕ ਭੁਪੇਂਦਰ ਪਟੇਲ ਨੇ ਗੁਜਰਾਤ ਦੇ 17ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ।ਜਾਣਕਾਰੀ ਅਨੁਸਾਰ ਰਾਜਪਾਲ ਅਚਾਰਿਆ ਦੇਵਵਰਤ ਨੇ ਪਟੇਲ 59 ਨੂੰ ਇਕ ਸਮਾਗਮ ਦੌਰਾਨ ਇਸ ਅਹੁੱਦੇ ਦੀ ਸਹੁੰ ਚੁਕਾਈ। ਰਾਜ ਭਵਨ ਵਿੱਚ ਹੋਏ ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੁਝ ਭਾਜਪਾ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨੇ ਵੀ ਹਿੱਸਾ ਲਿਆ।

ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਨੇ ਵਿਧਾਨ ਸਭਾ ਚੋਣਾਂ ਤੋਂ 15 ਮਹੀਨੇ ਪਹਿਲਾਂ ਹੀ ਸ਼ਨਿਚਰਵਾਰ ਨੂੰ ਅਚਾਨਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪਟੇਲ ਨੂੰ ਐਤਵਾਰ ਨੂੰ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ।

Exit mobile version