ਹਰਿਆਣਾ ਗੁਰਦੁਆਰਾ ਸਿੱਖ ਮੈਨੇਜਮੈਂਟ ਕਮੇਟੀ (HGSMC) ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਹਰਿਆਣਾ ਕਮੇਟੀ ਦੇ ਭੁਪਿੰਦਰ ਸਿੰਘ ਅਸੰਧ (Bhupinder Singh Assandh)ਨਵੇਂ ਪ੍ਰਧਾਨ ਹੋਣਗੇ। ਅਸੰਧ ਇਸ ਤੋਂ ਪਹਿਲਾਂ ਵੀ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਹ ਹੁਣ ਇਕ ਵਾਰ ਫਿਰ ਗੁਰਦੁਆਰਾ ਕਮੇਟੀ ਦੀ ਜ਼ਿੰਮੇਵਾਰੀ ਸੰਭਾਲਣਗੇ।
ਪ੍ਰਧਾਨ ਚੁਣਨ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਜ਼ਿਲ੍ਹਾ ਸਕੱਤਰੇਤ ਵਿਖੇ ਮੀਟਿੰਗ ਹੋਈ ਸੀ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਨੇ ਕੀਤੀ ਸੀ। ਇਸ ਮੀਟਿੰਗ ਵਿੱਚ ਸੂਬਾ ਸਰਕਾਰ ਵੱਲੋਂ ਨਾਮਜ਼ਦ ਕੀਤੇ ਸਾਰੇ ਮੈਂਬਰਾਂ ਨੇ ਹਿੱਸਾ ਲਿਆ ਹੈ।
ਨਵੀਂ ਕਾਰਜਕਾਰਨੀ ਵਿੱਚ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਅਤੇ ਸੁਦਰਸ਼ਨ ਸਿੰਘ ਸਹਿਗਲ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਬੀਬੀ ਰਵਿੰਦਰ ਕੌਰ ਅਜਰਾਣਾ ਨੂੰ ਜੂਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਨਵੀਂ ਕਾਰਜਕਾਰਨੀ ਵੱਲੋਂ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੁਖਵਿੰਦਰ ਸਿੰਘ ਮੰਡੇਰ ਅਤੇ ਜੁਆਇੰਟ ਸਕੱਤਰ ਦੀ ਜ਼ਿੰਮੇਵਾਰੀ ਗੁਲਾਬ ਸਿੰਘ ਮੂਨਕ ਨੂੰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬਲਜੀਤ ਸਿੰਘ ਦਾਦੂਵਾਲ ਤੋਂ ਇਲਾਵਾ ਹੋਰ ਕਈ ਲੋਕਾਂ ਨੂੰ ਕਾਰਜਕਾਰਨੀ ਦੇ ਮੈਂਬਰ ਵੀ ਬਣਾਇਆ ਗਿਆ ਹੈ।
ਦੱਸ ਦੇਈਏ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੁਣ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਸੰਭਾਲ ਰਹੀ ਹੈ। ਇਸੇ ਦੇ ਤਹਿਤ ਹਰਿਆਣਾ ਦੇ ਕਈ ਗੁਰਦੁਆਰੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਬਜ਼ੇ ਹੇਠੋਂ ਨਿਕਲ ਚੁੱਕੇ ਹਨ।
ਇਹ ਵੀ ਪੜ੍ਹੋ – ਜਲੰਧਰ ਵਿੱਚ ਜ਼ਬਰਦਸਤ ਐਨਕਾਉਂਟਰ! ਇੱਕ ਗੈਂਗਸਟਰ ਨੂੰ ਲੱਗੀ ਗੋਲੀ