‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਨ ਦੇ ਪੀਏ ਬਿਭਵ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦਾ ਰਿਮਾਂਡ ਖਤਮ ਹੋਣ ਤੋਂ ਬਾਅਜ ਤੀਸ ਹਜ਼ਾਰੀ ਅਦਾਲਤ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਸ ਦੇ ਰਿਮਾਂਡ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਅਦਾਲਤ ਨੇ ਉਸ ਦਾ ਰਿਮਾਂਡ 28 ਮਈ ਤੱਕ ਵਧਾ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਨ ਦੇ ਪੀਏ ਬਿਭਵ ਕੁਮਾਰ ‘ਤੇ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਕਰਨ ਦੇ ਇਲਜਾਮ ਲੱਗੇ ਹਨ। ਇਹ ਇਲਜਾਮ ਸਵਾਤੀ ਮਾਲੀਵਾਲ ਵੱਲੋਂ ਖੁਦ ਲਗਾਏ ਗਏ ਹਨ। ਉਸ ਵੱਲੋਂ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਬਿਭਵ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ – ‘AAP’ਦੇ ਉਮੀਦਵਾਰ ਦੀ ਦਾਅਵੇਦਾਰੀ ਖ਼ਤਰੇ ‘ਚ ! ‘RTI’ ਤੋਂ ਮਿਲੀ ਜਾਣਕਾਰੀ ਦੇ ਅਧਾਰ ‘ਤੇ ਕੀਤੀ ਸ਼ਿਕਾਇਤ