‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਵਿਧਾਨ ਸਭਾ ਚੋਣਾ ’ਚ ਭਾਰੀ ਬਹੁਮਤ ਹਾਸਲ ਕਰਨ ‘ਤੇ ਵਧਾਈ ਦਿੱਤੀ। ਬੀਬੀ ਜਗੀਰ ਕੌਰ ਕਿਹਾ ਕਿ ਮਮਤਾ ਬੈਨਰਜੀ ਨੇ ਮੁਸ਼ਕਿਲ ਹਾਲਾਤਾਂ ਅੰਦਰ ਭਾਰੀ ਦਬਾਅ ਹੋਣ ਦੇ ਬਾਵਜੂਦ ਵੀ ਸ਼ੇਰਾਂ ਵਾਂਗ ਮੁਕਾਬਲਾ ਕਰਦਿਆਂ ਆਪਣੇ ਲੋਕਾਂ ਦਾ ਭਰੋਸਾ ਜਿੱਤਿਆ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਆਪਣੇ ਲੋਕਾਂ ਨਾਲ ਖੜ੍ਹਨਾ ਅਤੇ ਸਥਾਨਕ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਹੀ ਬਿਹਤਰ ਨਤੀਜੇ ਦਿੰਦਾ ਹੈ ਅਤੇ ਅਜਿਹਾ ਮਮਤਾ ਬੈਨਰਜੀ ਨੇ ਸਿੱਧ ਕਰਕੇ ਵਖਾਇਆ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੇ ਖਿੱਤੇ ਦੀ ਬਿਹਤਰੀ ਲਈ ਇਸੇ ਤਰ੍ਹਾਂ ਹੀ ਅੱਗੇ ਵੱਧ ਕੇ ਯੋਗਦਾਨ ਪਾਉਣਾ ਚਾਹੀਦਾ ਹੈ।