The Khalas Tv Blog Punjab ਬੀਬੀ ਜਗੀਰ ਕੌਰ ਨੇ ਮਹਿਲਾ ਕਮਿਸ਼ਨ ਕੋਲੋਂ ਧਾਮੀ ਖਿਲਾਫ਼ ਕਾਰਵਾਈ ਦੀ ਕੀਤੀ ਮੰਗ
Punjab

ਬੀਬੀ ਜਗੀਰ ਕੌਰ ਨੇ ਮਹਿਲਾ ਕਮਿਸ਼ਨ ਕੋਲੋਂ ਧਾਮੀ ਖਿਲਾਫ਼ ਕਾਰਵਾਈ ਦੀ ਕੀਤੀ ਮੰਗ

ਸ਼੍ਰੋਮਣੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਬਾਰੇ ਅੱਪਸ਼ਬਦ ਬੋਲਣ ਮਾਮਲੇ ਵਿੱਚ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਸੂਮੋਟੋ ਨੋਟਿਸ ਲਿਆ ਗਿਆ ਸੀ। ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਤਬਲ ਕੀਤਾ ਸੀ। ਅੱਜ ਬੀਬੀ ਜਾਗੀਰ ਕੌਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਗਿਆ ਸੀ। ਅੱਜ ਬੀਬੀ ਜਾਗੀਰ ਕੌਰ ਆਪਣਾ ਪੱਖ ਰੱਖਣ ਲਈ ਮਹਿਲਾ ਕਮਿਸ਼ਨ ਦਫਤਰ ਪਹੁੰਚ ਗਏ ਹਨ।

ਹਰਜਿੰਦਰ ਸਿੰਘ ਧਾਮੀ ਵੱਲੋਂ ਇਸਤੇਮਾਲ ਕੀਤੀ ਗਈ ਭੱਦੀ ਸ਼ਬਦਾਵਲੀ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਮਿਲ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

 

Exit mobile version